- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸੇ ਪਰੇਸ਼ਾਨੀ ਕਾਰਨ ਉਸ ਨੇ ਬੁੱਧਵਾਰ ਦੀ ਦੁਪਹਿਰ ਆਪਣੇ ਘਰ ’ਚ ਪੱਖੇ ਨਾਲ ਗਲ਼ ’ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਕੁਲਰੀਆਂ ਪੁਲਿਸ ਮੌਕੇ 'ਤੇ ਪੁੱਜੀ ਤੇ ਲਾਸ਼ ਦਾ ਪੋਸਟਮਾਰਟਮ ਲਈ ਹਸਪਤਾਲ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਬੁਢਲਾਡਾ ਹਲਕੇ ’ਚ ਪੈਂਦੇ ਪਿੰਡ ਕੁਲਰੀਆਂ ’ਚ ਬੇਰੁਜ਼ਗਾਰੀ ਤੋਂ ਪਰੇਸ਼ਾਨ ਇਕ 20 ਸਾਲਾ ਨੌਜਵਾਨ ਨੇ ਘਰ ’ਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸੁਖਰਾਜ ਸਿੰਘ ਕਾਫ਼ੀ ਸਮੇਂ ਤੋਂ ਨੌਕਰੀ ਦੀ ਭਾਲ ’ਚ ਸੀ ਅਤੇ ਆਰਮੀ ਦੀ ਤਿਆਰੀ ਵੀ ਕਰ ਰਿਹਾ ਸੀ ਪਰ ਲਗਾਤਾਰ ਅਸਫ਼ਲਤਾ ਕਾਰਨ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿਣ ਲੱਗਾ ਸੀ। ਇਸੇ ਪਰੇਸ਼ਾਨੀ ਕਾਰਨ ਉਸ ਨੇ ਬੁੱਧਵਾਰ ਦੀ ਦੁਪਹਿਰ ਆਪਣੇ ਘਰ ’ਚ ਪੱਖੇ ਨਾਲ ਗਲ਼ ’ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਕੁਲਰੀਆਂ ਪੁਲਿਸ ਮੌਕੇ 'ਤੇ ਪੁੱਜੀ ਤੇ ਲਾਸ਼ ਦਾ ਪੋਸਟਮਾਰਟਮ ਲਈ ਹਸਪਤਾਲ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਦੋ ਭੈਣਾਂ ਛੱਡ ਗਿਆ ਹੈ।