‘ਆਪ’ ਧਰਮ ਦੇ ਨਾਂ ’ਤੇ ਸਿਆਸਤ ਕਰਨੀ ਬੰਦ ਕਰੇ : ਅਕਾਲੀ ਦਲ
ਪੰਜਾਬ ਦੇ ਵਿੱਚ 328 ਪਾਵਨ ਸਰੂਪ ਨੂੰ
Publish Date: Mon, 12 Jan 2026 06:24 PM (IST)
Updated Date: Tue, 13 Jan 2026 04:09 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਵਿੱਚ 328 ਪਾਵਨ ਸਰੂਪ ਨੂੰ ਲੈ ਕੇ ਚੱਲ ਰਹੇ ਮਾਮਲੇ ਦੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੀ ਇਕਾਈ ਵੱਲੋਂ ਪ੍ਰੈਸ ਕਾਨਫ੍ਰੈਸ ਕਰ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨੇ ਸਾਧਦੇ ਹੋਏ ਦੋਸ਼ ਲਾਏ ਕਿ ‘ਆਪ’ ਧਰਮ ਦੇ ਨਾਮ ਤੇ ਰਾਜਨੀਤੀ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਤੇ ਬਾਦਲ ਪਰਿਵਾਰ ਨੂੰ ਜਾਣ ਬੁੱਝ ਕਿ ਬਦਨਾਮ ਕਰ ਰਹੀ ਹੈ ਜੋ ਕਿ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅੱਜ ਮਾਨਸਾ ਵਿਖੇ ਗੁਰਪ੍ਰੀਤ ਸਿੰਘ ਝੱਬਰ ਮੈਂਬਰ ਐਸਜੀਪੀਸੀ, ਪ੍ਰੇਮ ਕੁਮਾਰ ਅਰੋੜਾ ਹਲਕਾ ਇੰਚਾਰਜ ਮਾਨਸਾ ਨੇ ਪੰਜਾਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਅਤੇ 328 ਪਾਵਨ ਸਰੂਪ ਮਾਮਲੇ ਨੂੰ ਲੈ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ‘ਆਪ’ ਦੀ ਸਰਕਾਰ ’ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ‘ਆਪ’ ਵੱਲੋਂ ਹਮੇਸ਼ਾ ਹੀ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਹੈ। ‘ਆਪ’ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਦੀ ਬਜਾਏ ਧਰਮ ਦੇ ਨਾਮ ਤੇ ਸਿਆਸਤ ਖੇਡੀ ਜਾ ਰਹੀ ਹੈ। ਪਹਿਲਾਂ ਪੰਜਾਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਕੇ ਸਤਾ ਹਾਸਿਲ ਕੀਤੀ ਅਤੇ ਅਕਾਲੀ ਦਲ ਨੂੰ ਬਦਨਾਮ ਕੀਤਾ ਗਿਆ ਪਰ ਕਰੀਬ ਚਾਰ ਸਾਲ ਬੀਤ ਜਾਣ ਬਾਅਦ ਹਾਲੇ ਤੱਕ ਉਹ ਇਨਸਾਫ ਨਹੀਂ ਮਿਲਿਆ। ਉੱਥੇ ਉਨ੍ਹਾਂ ਕਿਹਾ ਕਿ ਹੁਣ 328 ਪਾਵਨ ਸਰੂਪ ਦੇ ਮਾਮਲੇ ਨੂੰ ਬਿਨਾਂ ਵਜ੍ਹਾ ਉਛਾਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਕਾਰਵਾਈ ਕੀਤੀ ਜਾ ਚੁੱਕੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ਨੂੰ ਬਿਨਾਂ ਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਵਾਰ-ਵਾਰ ਦੋਸ਼ ਲਾਏ ਜਾ ਰਹੇ ਹਨ ਜੋ ਕਿ ‘ਆਪ’ ਸਿਰਫ਼ ਲੋਕਾਂ ਨੂੰ ਗੁਮਰਾਹ ਕਰਨ ਤੱਕ ਸੀਮਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਅਜਿਹੀਆਂ ਕੋਜੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਨੇਤਾ ਆਤਿਸ਼ੀ ਵੱਲੋਂ ਬੀਤੇ ਦਿਨੀ ਵਿਧਾਨ ਸਭਾ ਦੇ ਵਿੱਚ ਗੁਰੂਆਂ ਬਾਰੇ ਕੀਤੀ ਟਿੱਪਣੀ ਇਹ ਜਾਹਰ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਿੱਖ ਧਰਮ ਪ੍ਰਤੀ ਕੀ ਮਨਸ਼ਾ ਹੈ। ਇਸ ਵੀਡੀਓ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇ ਤੇ ਇਹਨਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।