‘ਆਪ’ ਸਰਕਾਰ ਨੇ ਅੰਗਹੀਣਾਂ ਨੂੰ ਵਿਸਾਰਿਆ : ਗੋਇਲ
ਫਿਜੀਕਲੀ ਹੈਂਡੀਕੈਪਡ ਐਸੋਸੀਏਸ਼ਨ ਬਲਾਕ
Publish Date: Thu, 26 Mar 2026 05:34 PM (IST)
Updated Date: Thu, 26 Mar 2026 05:38 PM (IST)
- ਮਸਲਿਆਂ ਦੇ ਹੱਲ ਲਈ 31 ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਦੂਲਗੜ੍ਹ : ਫ਼ਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਬਲਾਕ ਇਕਾਈ ਸਰਦੂਲਗੜ੍ਹ ਦੇ ਪ੍ਧਾਨ ਅਸੀਮ ਗੋਇਲ ਨੇ ਪੰਜਾਬ ਸਰਕਾਰ ਤੇ ਅੰਗਹੀਣ ਵਰਗ ਨੂੰ ਅਣਗੌਲਿਆ ਕਰ ਕੇ ਵਿਸਾਰਣ ਦਾ ਦੋਸ਼ ਲਾਉਂਦਿਆਂ ਐਲਾਨ ਕੀਤਾ ਹੈ ਕਿ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਅਤੇ ਪੰਜਾਬ ਸਰਕਾਰ ਦੇ ਅਣਗੌਲੇ ਰਵੱਈਏ ਖ਼ਿਲਾਫ਼ 31 ਮਾਰਚ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦੀ ਲਗਾਤਾਰ ਅਣਦੇਖੀ ਕਰ ਰਹੀ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਉਨ੍ਹਾਂ ਨੂੰ ਲਾਰੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਣਗੌਲੇ ਰਵੱਈਏ ਕਾਰਨ ਸੂਬੇ ਦੇ ਅੰਗਹੀਣ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਅੰਗਹੀਣ ਮੁਲਾਜ਼ਮਾਂ ਦੀਆਂ ਰੁਕੀਆਂ ਤਰੱਕੀਆਂ ਕਰ ਕੇ ਸਿੱਧੀ ਭਰਤੀ ਰਾਹੀਂ ਪੜ੍ਹੇ ਲਿਖੇ ਅੰਗਹੀਣਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ, ਪੈਨਸ਼ਨ ਰਾਸ਼ੀ ਵਿੱਚ ਵਾਧਾ ਕਰਕੇ ਪੰਜ ਹਜ਼ਾਰ ਰੁਪਏ ਮਹੀਨਾਵਾਰ ਕਰਨ ਦੇ ਨਾਲ ਹੀ ਉਨ੍ਹਾਂ ਦੇ ਜੀਵਨ ਲਈ ਲੁੜੀਂਦੀਆਂ ਹੋਰ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਮੀਤਾ ਕੌਰ ਅਤੇ ਇੰਦਰਜੀਤ ਸਿੰਘ ਆਦਿ ਮੌਜੂਦ ਸਨ।