‘ਆਪ’ ਤੋਂ ਹਰ ਕੋਈ ਦੁਖੀ : ਭਾਜਪਾ ਆਗੂ ਭੋਲਾ
ਕੌਂਸਲਰ ਅਤੇ ਭਾਜਪਾ ਆਗੂ
Publish Date: Tue, 24 Feb 2026 09:21 PM (IST)
Updated Date: Wed, 25 Feb 2026 04:14 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਕੌਂਸਲਰ ਅਤੇ ਭਾਜਪਾ ਆਗੂ ਪ੍ਰੇਮ ਸਾਗਰ ਭੋਲਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਇਹ ਪਾਰਟੀ ਸੱਤਾ ਵਿੱਚ ਆਈ ਸੀ, ਪਰ ਸੱਤਾ ਵਿੱਚ ਆਉਣ ਬਾਅਦ ਆਮ ਲੋਕਾਂ ਦੇ ਹਿੱਤ ਲਈ ਕੋਈ ਢੰਗ ਦਾ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਮੁੜ ਲੋਕਾਂ ਨੂੰ ਗੁੰਮਰਾਹ ਕਰਕੇ ਦੂਜੀ ਵਾਰ ਸੱਤਾ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਲੋਕ ਹੁਣ ਸਭ ਕੁਝ ਸਮਝ ਚੁੱਕੇ ਹਨ। ਭੋਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਹੀ ਲੋਕ ਭਲਾਈ ਲਈ ਲਗਾਤਾਰ ਯੋਜਨਾਵਾਂ ਲਿਆ ਰਹੀ ਹੈ, ਜਿਨ੍ਹਾਂ ਦਾ ਲਾਭ ਆਮ ਜਨਤਾ ਨੂੰ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੀ ਜਿੱਤ ਹੋਵੇਗੀ ਅਤੇ ਲੋਕਾਂ ਨੇ ਇਸ ਵਾਰ ਮਨ ਬਣਾ ਲਿਆ ਹੈ।