ਵਿਧਾਨ ਸਭਾ ਚੋਣਾਂ ਲਈ 'ਆਪ' ਨੇ ਜਾਰੀ ਕੀਤੀ ਪਹਿਲੀ ਸੂਚੀ, ਸਰਦੂਲਗੜ੍ਹ ਤੋਂ ਮੁੜ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਬਣਾਇਆ ਉਮੀਦਵਾਰ; ਮਾਨਸਾ ਤੇ ਬੁਢਲਾਡਾ ਦੇ ਨਾਂ ਅਜੇ ਨਹੀਂ ਐਲਾਨੇ
ਹਾਲਾਂਕਿ ਮਾਨਸਾ ਜ਼ਿਲ੍ਹੇ ਦੇ ਦੋ ਹੋਰ ਵਿਧਾਨ ਸਭਾ ਹਲਕਿਆਂ ਮਾਨਸਾ ਅਤੇ ਬੁਢਲਾਡਾ ਲਈ ਉਮੀਦਵਾਰਾਂ ਦੇ ਨਾਂ ਪਹਿਲੀ ਸੂਚੀ ਵਿੱਚ ਸ਼ਾਮਲ ਨਹੀਂ ਕੀਤੇ ਗਏ। ਇਸ ਕਾਰਨ ਇਨ੍ਹਾਂ ਦੋਵਾਂ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਨੂੰ ਲੈ ਕੇ ਸਿਆਸੀ ਚਰਚਾਵਾਂ ਦਾ ਦੌਰ ਜਾਰੀ ਹੈ।
Publish Date: Sat, 31 Oct 2026 01:13 PM (IST)
Updated Date: Sat, 31 Oct 2026 01:18 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਪਹਿਲੇ 40 ਉਮੀਦਵਾਰਾਂ ਦੀ ਸੂਚੀ ਜਾਰੀ ਕਰਕੇ ਪੰਜਾਬ ਦੀ ਸਿਆਸਤ ’ਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਜਾਰੀ ਕੀਤੀ ਗਈ ਇਸ ਪਹਿਲੀ ਸੂਚੀ ਵਿੱਚ ਮਾਨਸਾ ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਵਿੱਚੋਂ ਸਰਦੂਲਗੜ੍ਹ ਹਲਕੇ ਦੇ ਉਮੀਦਵਾਰ ਦਾ ਨਾਂ ਐਲਾਨ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਨੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਇੱਕ ਵਾਰ ਫਿਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਐਲਾਨ ਨਾਲ ਸਰਦੂਲਗੜ੍ਹ ਹਲਕੇ ਵਿੱਚ ਸਿਆਸੀ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।
ਹਾਲਾਂਕਿ ਮਾਨਸਾ ਜ਼ਿਲ੍ਹੇ ਦੇ ਦੋ ਹੋਰ ਵਿਧਾਨ ਸਭਾ ਹਲਕਿਆਂ ਮਾਨਸਾ ਅਤੇ ਬੁਢਲਾਡਾ ਲਈ ਉਮੀਦਵਾਰਾਂ ਦੇ ਨਾਂ ਪਹਿਲੀ ਸੂਚੀ ਵਿੱਚ ਸ਼ਾਮਲ ਨਹੀਂ ਕੀਤੇ ਗਏ। ਇਸ ਕਾਰਨ ਇਨ੍ਹਾਂ ਦੋਵਾਂ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਨੂੰ ਲੈ ਕੇ ਸਿਆਸੀ ਚਰਚਾਵਾਂ ਦਾ ਦੌਰ ਜਾਰੀ ਹੈ।
ਹੁਣ ਸਭ ਦੀਆਂ ਨਜ਼ਰਾਂ ਪਾਰਟੀ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਅਗਲੀਆਂ ਸੂਚੀਆਂ ’ਤੇ ਟਿਕੀਆਂ ਹੋਈਆਂ ਹਨ ਕਿ ਮਾਨਸਾ ਅਤੇ ਬੁਢਲਾਡਾ ਹਲਕਿਆਂ ਤੋਂ ਕਿਨ੍ਹਾਂ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਂਦਾ ਹੈ।