ਬਾਲਾ ਜੀ ਮੰਦਰ ’ਚ ਸੁੰਦਰ ਕਾਂਡ ਦਾ ਪਾਠ ਕਰਵਾਇਆ
ਆੜਤੀਆ ਇੰਪਲਾਇਜ ਵੈਲਫੈਅਰ ਐਸੋਸ਼ੀਏਸ਼ਨ
Publish Date: Thu, 22 Jan 2026 06:31 PM (IST)
Updated Date: Thu, 22 Jan 2026 06:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਆੜ੍ਹਤੀਆ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਮਾਨਸਾ ਵੱਲੋਂ ਸ਼ਹਿਰ ਦੀ ਸੁੱਖ ਸ਼ਾਂਤੀ ਲਈ ਸੰਤ ਸ਼੍ਰੋਮਣੀ ਬਾਲਾ ਜੀ ਮੰਦਰ ਵਿਖੇ ਸੁੰਦਰ ਕਾਂਡ ਦਾ ਪਾਠ ਕਰਵਾਇਆ। ਸ਼੍ਰੀ ਰਾਮ ਦੇ ਦੀਵਾਨੇ ਸੁੰਦਰ ਕਾਂਡ ਸੇਵਾ ਮੰਡਲ ਵੱਲੋਂ ਗੁਣਗਾਣ ਕੀਤਾ ਗਿਆ। ਇਸ ਮੌਕੇ ਮਸ਼ਹੂਰ ਭਜਨ ਗਾਇਕ ਪ੍ਰਿਯੰਕਾ ਬਾਂਸਲ ਨੇ ਸੁੰਦਰ-ਸੁੰਦਰ ਭਜਨਾਂ ਰਾਹੀਂ ਭਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਚੰਦਰ ਕਾਂਤ ਕੂਕੀ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਡਾ. ਜਨਕ ਰਾਜ ਸਿੰਗਲਾ, ਡਾ. ਮਾਨਵ ਜਿੰਦਲ, ਲਖਵਿੰਦਰ ਸਿੰਘ ਲੱਖਾ ਪਹੁੰਚੇ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਸੁੰਦਰ ਰਾਜੂ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸਮੇਂ-ਸਮੇਂ ’ਤੇ ਧਾਰਮਿਕ ਪ੍ਰੋਗਰਾਮ ਤੋਂ ਇਲਾਵਾ ਸਮਾਜ ਸੇਵੀ ਕੰਮ ਵੀ ਕੀਤੇ ਜਾਂਦੇ ਹਨ। ਇਸ ਮੌਕੇ ਸੈਕਟਰੀ ਸੁਸ਼ੀਲ ਕੁਮਾਰ ਸ਼ੀਲਾ, ਖਜ਼ਾਨਚੀ ਪ੍ਰਵੀਨ ਕੁਮਾਰ, ਵਾਈਸ ਪ੍ਰਧਾਨ ਸੁਰੇਸ਼ ਕੁਮਾਰ, ਜੁਆਇੰਟ ਸਕੱਤਰ ਸੁਸ਼ੀਲ ਕੁਮਾਰ ਤੇ ਸਮੂਹ ਮੈਂਬਰ ਆਦਿ ਹਾਜ਼ਰ ਸਨ।