ਹਰਕ੍ਰਿਸ਼ਨ ਸ਼ਰਮਾ, ਮਾਨਸਾ : ਸ਼ਹਿਰ ਵਾਸੀਆਂ ਨੂੰ ਟ੍ਰੈਿਫ਼ਕ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਅਤੇ ਆਵਾਜਾਈ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਜਸਪ੍ਰਰੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨੇ ਪੁਰਾਣੀ ਅਨਾਜ ਮੰਡੀ ਤੇ ਗੁਰਦਵਾਰਾ ਚੌਂਕ ਦੇ ਨੇੜਲੇ ਬਾਜ਼ਾਰ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਜਸਪ੍ਰਰੀਤ ਸਿੰਘ ਨੇ ਬਾਜ਼ਾਰ ਦੇ ਨੇੜੇ ਪੁਰਾਣੀ ਅਨਾਜ ਮੰਡੀ ਵਾਲੀ ਥਾਂ 'ਤੇ ਨਾਜ਼ਾਇਜ਼ ਉਸਾਰੀਆਂ ਕਰਨ ਵਾਲਿਆਂ ਨੂੰ ਤੁਰੰਤ ਪਹਿਲਕਦਮੀ ਨਾਲ ਆਪਣੀ ਹਦੂਦ ਅੰਦਰ ਸਾਮਾਨ ਰੱਖਣ ਦੇ ਆਦੇਸ਼ ਦਿੱਤੇ। ਉਨਾਂ੍ਹ ਕਿਹਾ ਕਿ ਦੁਕਾਨਾਂ ਦੇ ਬਾਹਰ ਰੱਖੇ ਸਾਮਾਨ ਨਾਲ ਜਿੱਥੇ ਆਵਾਜਾਈ 'ਚ ਵਿਘਨ ਪੈਂਦਾ ਹੈ, ਉਥੇ ਸੜਕੀ ਹਾਦਸਿਆਂ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨਾਂ੍ਹ ਦੱਸਿਆ ਕਿ ਸ਼ਹਿਰ ਮਾਨਸਾ ਦੇ ਨਾਲ ਜ਼ਲਿ੍ਹੇ ਦੀਆਂ ਅਨਾਜ ਮੰਡੀਆਂ ਅੰਦਰ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਨਜ਼ਾਇਜ਼ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਸਪ੍ਰਰੀਤ ਸਿੰਘ ਨੇ ਕਿਹਾ ਕਿ ਮਾਨਸਾ ਪੁਰਾਣੀ ਅਨਾਜ ਮੰਡੀ ਵਾਲੀ ਥਾਂ ਤੇ ਨਾਲ ਲੱਗਦੇ ਬਾਜ਼ਾਰ ਲਈ ਪਾਰਕਿੰਗ ਬਣਾਉਣ ਦੀ ਯੋਜਨਾ ਹੈ, ਜਿਸਦੇ ਨਾਲ ਬਾਜ਼ਾਰ 'ਚ ਆਉਣ ਵਾਲੇ ਲੋਕਾਂ ਨੂੰ ਜਿੱਥੇ ਆਪਣੇ ਵਾਹਨ ਖੜ੍ਹਾਉਣ 'ਚ ਅਸਾਨੀ ਹੋਵੇਗੀ, ਉਥੇ ਟ੍ਰੈਿਫ਼ਕ ਦੀ ਸਮੱਸਿਆ ਤੋਂ ਲੋਕਾਂ ਨੂੰ ਪੱਕੇ ਤੌਰ ਤੇ ਰਾਹਤ ਮਿਲੇਗੀ। ਉਨਾਂ੍ਹ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟ੍ਰੈਿਫ਼ਕ ਸਮੱਸਿਆ ਦੇ ਹੱਲ ਲਈ ਵਿੱਢੀ ਇਸ ਮੁਹਿੰਮ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ।