ਜੀਆਈਐਮਟੀ ਕਾਲਜ ਬੁਢਲਾਡਾ ’ਚ 15 ਸਤੰਬਰ ਤੱਕ ਦਾਖਲੇ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ
ਆਲ ਇੰਡੀਆ ਕੌਂਸਲ ਫਾਰ ਟੈਕਨੀਕਲ
Publish Date: Fri, 21 Aug 2026 04:23 PM (IST)
Updated Date: Fri, 21 Aug 2026 04:24 PM (IST)
ਚਤਰ ਸਿੰਘ, ਪੰਜਾਬੀ ਜਾਗਰਣ ਬੁਢਲਾਡਾ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ) ਨਵੀਂ ਦਿੱਲੀ ਵੱਲੋਂ ਸੈਸ਼ਨ 2026-27 ਲਈ ਦਾਖ਼ਲਿਆਂ ਦੀ ਆਖ਼ਰੀ ਤਰੀਕ 14 ਸਤੰਬਰ 2026 ਤੱਕ ਵਧਾਏ ਜਾਣ ਨਾਲ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਦਾ ਇੱਕ ਹੋਰ ਮੌਕਾ ਮਿਲਿਆ ਹੈ। ਇਸ ਦੇ ਮੱਦੇਨਜ਼ਰ ਜੀਆਈਐਮਟੀ ਕਾਲਜ ਬੁਢਲਾਡਾ ਵਿੱਚ ਵੱਖ-ਵੱਖ ਗ੍ਰੈਜੂਏਸ਼ਨ ਅਤੇ ਪ੍ਰੋਫੈਸ਼ਨਲ ਕੋਰਸਾਂ ਵਿੱਚ ਦਾਖ਼ਲਾ ਪ੍ਰਕਿਰਿਆ ਜਾਰੀ ਹੈ। ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਦੱਸਿਆ ਕਿ 12ਵੀਂ ਪਾਸ ਵਿਦਿਆਰਥੀਆਂ ਲਈ ਕਾਲਜ ਵਿੱਚ ਵੱਖ - ਵੱਖ ਗ੍ਰੈਜੂਏਸ਼ਨ ਅਤੇ ਪ੍ਰੋਫੈਸ਼ਨਲ ਕੋਰਸਾਂ ਵਿੱਚ ਦਾਖ਼ਲੇ ਲਈ ਸੀਟਾਂ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੀ ਰੁੱਚੀ ਅਤੇ ਭਵਿੱਖ ਦੇ ਕਰੀਅਰ ਨੂੰ ਧਿਆਨ ਵਿੱਚ ਰੱਖਦਿਆਂ ਕੋਰਸ ਦੀ ਚੋਣ ਕਰਨ ਅਤੇ ਕਾਲਜ ਵੱਲੋਂ ਉਨ੍ਹਾਂ ਨੂੰ ਲੋੜੀਂਦਾ ਮਾਰਗਦਰਸ਼ਨ ਦਿੱਤਾ ਜਾਵੇਗਾ। ਡਾ. ਨਵੀਨ ਸਿੰਗਲਾ ਨੇ ਦੱਸਿਆ ਕਿ ਜੀਆਈਐਮਟੀ ਕਾਲਜ ਵਿੱਚ ਬੀਏ, ਬੀਕਾਮ, ਬੀਸੀਏ, ਬੀਐੱਸਸੀ ਆਈਟੀ, ਬੀਐੱਸਸੀ ਫ਼ੈਸ਼ਨ ਡਿਜ਼ਾਈਨਿੰਗ ਸਮੇਤ ਵੱਖ - ਵੱਖ ਕੋਰਸਾਂ ਵਿਚ ਦਾਖਲੇ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਰੋਜ਼ਗਾਰ ਅਤੇ ਕਰੀਅਰ ਲਈ ਲੋੜੀਂਦੀਆਂ ਵਿਹਾਰਕ ਅਤੇ ਤਕਨੀਕੀ ਕੁਸ਼ਲਤਾਵਾਂ ਪ੍ਰਦਾਨ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।