ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ
ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ
Publish Date: Fri, 17 Apr 2026 06:50 PM (IST)
Updated Date: Sat, 18 Apr 2026 04:10 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਫਫੜੇ ਭਾਈ ਕੇ ਦੇ ਦਸਵੀਂ ਜਮਾਤ ਦੇ ਬੋਰਡ ਨਤੀਜੇ ਇਸ ਵਾਰ ਬੇਹੱਦ ਸ਼ਾਨਦਾਰ ਰਹੇ ਹਨ। ਸਕੂਲ ਦੇ ਵਿਦਿਆਰਥੀਆਂ ਨੇ ਉੱਚ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਾਲ ਦੇ ਨਤੀਜਿਆਂ ਵਿੱਚ ਅਰਸ਼ਦੀਪ ਕੌਰ ਨੇ 93.8 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਅਕਾਲ ਅਕੈਡਮੀ ਫਫੜੇ ਭਾਈ ਕੇ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸਕੂਲ ਦਾ ਕੁੱਲ੍ਹ ਨਤੀਜਾ 100 ਪ੍ਰਤੀਸ਼ਤ ਰਿਹਾ, ਜੋ ਕਿ ਸੰਸਥਾ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਸਪ੍ਰੀਤ ਕੌਰ ਨੇ ਖੁਸ਼ੀ ਪ੍ਰਗਟ ਕਰਦਿਆਂ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਸਕੂਲ ਪ੍ਰਬੰਧਕਾਂ ਨੇ ਵੀ ਇਸ ਸ਼ਾਨਦਾਰ ਪ੍ਰਦਰਸ਼ਨ 'ਤੇ ਖੁਸ਼ੀ ਜਤਾਈ ਅਤੇ ਭਵਿੱਖ ਵਿੱਚ ਹੋਰ ਵੀ ਉੱਚੇ ਮਿਆਰ ਕਾਇਮ ਕਰਨ ਦੀ ਆਸ ਜਤਾਈ।