ਅਕਾਲ ਸਕੂਲ ਬੋਹਾ ’ਚ ਕਰਵਾਇਆ ਸਮਾਗਮ
ਅਕਾਲ ਸਕੂਲ ਬੋਹਾ ਵਿਖੇ ਸਲਾਨਾ
Publish Date: Sat, 28 Feb 2026 06:49 PM (IST)
Updated Date: Sun, 01 Mar 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਅਕਾਲ ਸਕੂਲ ਬੋਹਾ ਵਿਖੇ ਸਲਾਨਾ ਸਮਾਰੋਹ ਕਰਵਾਇਆ। ਸਾਲਾਨਾ ਸਮਾਗਮ ਮੌਕੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਹੀ ਉਹ ਤਾਕਤ ਹੈ, ਜੋ ਸਮਾਜ ਨੂੰ ਨਵੀਂ ਦਿਸ਼ਾ ਦਿੰਦੀ ਹੈ। ਨੌਜਵਾਨ ਪੀੜ੍ਹੀ ਨੂੰ ਉੱਚਾਈਆਂ ਤੱਕ ਲੈ ਜਾਂਦੀ ਹੈ। ਬੱਚਿਆਂ ਦੀ ਪੜ੍ਹਾਈ ਹੀ ਉਨ੍ਹਾਂ ਦੀ ਅਸਲ ਜਾਇਦਾਦ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਕਾਲ ਸਕੂਲ ਬੋਹਾ ਨੇ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਵਿਦਿਆਰਥੀਆਂ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ, ਵਿਗਿਆਨਕ ਪ੍ਰਦਰਸ਼ਨੀਆਂ ਅਤੇ ਖੇਡ ਮੁਕਾਬਲਿਆਂ ’ਚ ਭਾਗੀਦਾਰੀ ਸਕੂਲ ਦੀ ਮਿਹਨਤ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਚੰਗੇ ਸੰਸਕਾਰ, ਨੈਤਿਕ ਮੁੱਲ ਤੇ ਆਤਮ ਵਿਸ਼ਵਾਸ ਵੀ ਬਰਾਬਰ ਜ਼ਰੂਰੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਵੱਡੇ ਸੁਪਨੇ ਦੇਖੋ ਤੇ ਉਹਨਾਂ ਨੂੰ ਸੱਚ ਕਰਨ ਲਈ ਲਗਾਤਾਰ ਮਿਹਨਤ ਕਰੋ। ਅੰਤ ਵਿੱਚ ਪ੍ਰਿੰਸੀਪਲ ਬੁੱਧ ਰਾਮ ਨੇ ਭਰੋਸਾ ਦਿਵਾਇਆ ਕਿ ਇਲਾਕੇ ਦੀ ਸਿੱਖਿਆ ਦੇ ਵਿਕਾਸ ਲਈ ਉਹ ਹਰ ਸੰਭਵ ਸਹਿਯੋਗ ਦੇਣਗੇ ਅਤੇ ਸਕੂਲ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਯਤਨਸ਼ੀਲ ਰਹਿਣਗੇ। ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਅਤੇ ਮਹਿਮਾਨਾਂ ਦਾ ਸਨਮਾਨ ਚਿੰਨ੍ਹ ਦੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨੇਜਿੰਗ ਡਾਇਰੈਕਟਰ ਤੇ ਪ੍ਰਿੰਸੀਪਲ ਚਿਰੰਜੀਵ ਸਿੰਘ, ਜਸਵੰਤ ਕੁਮਾਰ, ਸੁਨੀਤਾ ਰਾਣੀ, ਅਰਸ਼ਦੀਪ ਕੌਰ ਅਤੇ ਜਸਵੀਰ ਕੌਰ ਹਾਜ਼ਰ ਸਨ।