- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ

-ਟੇਲਾਂ ਤਕ ਚੜ੍ਹਾ ਦਿੱਤਾ ਗਿਆ ਹੈ ਨਹਿਰੀ ਪਾਣੀ : ਵਿਧਾਇਕ ਬਣਾਂਵਾਲੀ
9) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹਲ਼ ਦੇ ਕੇ ਸਨਮਾਨਿਤ ਕਰਨ ਸਮੇਂ ‘ਆਪ’ ਦੇ ਵਰਕਰਜ਼।
11) ਕਸਬਾ ਝੁਨੀਰ ਵਿਖੇ ਵੱਡੀ ਗਿਣਤੀ ’ਚ ਪਹੁੰਚੇ ਹੋਏ ‘ਆਪ’ ਦੇ ਵਰਕਰਜ਼।
14) ‘ਆਪ’ ਦੀ ਰੈਲੀ ਦੌਰਾਨ ਆਈਆਂ ਹੋਈਆਂ ਬੱਸਾਂ।
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਸਥਾਨਕ ਜ਼ਿਲ੍ਹੇ ਦੇ ਸਰਦੂਲਗੜ੍ਹ ਹਲਕੇ ਦੇ ਕਸਬਾ ਝੁਨੀਰ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੰਗਲਵਾਰ ਨੂੰ ਪਹੁੰਚੇ। ”ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਈਟੀਆਈ ਦਾ ਨੀਂਹ ਪੱਥਰ ਰੱਖਿਆ। ਇਸ ਲਈ ਪੰਜ ਏਕੜ ਜ਼ਮੀਨ ਮੁਫ਼ਤ ਦੇਣ ਲਈ ਫਤਿਹਗੜ੍ਹ ਸਾਹਨੇਵਾਲੀ ਪੰਚਾਇਤ ਦਾ ਤਹਿਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਈਟੀਆਈ ਦੀ ਉਸਾਰੀ, ਸਟਾਫ਼ ਦੀ ਭਰਤੀ, ਬੁਨਿਆਦੀ ਢਾਂਚਾ ਅਤੇ ਹੋਰ ਖਰਚਿਆਂ 'ਤੇ ਲਗਭਗ 24.50 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਕਿਹਾ, “240 ਵਿਦਿਆਰਥੀਆਂ ਦੀ ਸਮਰੱਥਾ ਵਾਲੀ ਇਹ ਸੰਸਥਾ ਪੰਜ ਟਰੇਡਾਂ ਜਿਵੇਂ ਇਲੈਕਟ੍ਰੀਸ਼ੀਅਨ, ਮਕੈਨਿਕ ਇਲੈਕਟ੍ਰਿਕ ਵਾਹਨ, ਰੈਫ੍ਰੀਜ੍ਰੇਸ਼ਨ ਅਤੇ ਏਅਰ ਕੰਡੀਸ਼ਨਰ ਟੈਕਨੀਸ਼ੀਅਨ, ਇੰਡਸਟਰੀਅਲ ਰੋਬੋਟਿਕਸ ਤੇ ਡਿਜੀਟਲ ਮੈਨੂਫੈਕਚਰਿੰਗ ਟੈਕਨੀਸ਼ੀਅਨ ਤੇ ਸੀਐੱਨਸੀ ਮਸ਼ੀਨਿੰਗ ਟੈਕਨੀਸ਼ੀਅਨ ਵਿੱਚ ਸਿਖਲਾਈ ਪ੍ਰਦਾਨ ਕਰੇਗੀ। ਇਸ ਆਈ.ਟੀ.ਆਈ. ਨਾਲ ਖੇਤਰ ਦੇ ਪੇਂਡੂ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਹੁਨਰ ਅਧਾਰਿਤ ਸਿੱਖਿਆ ਦਾ ਮੌਕਾ ਮਿਲੇਗਾ।”
ਇਸ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ, ਕਾਂਗਰਸ ਦੀਆਂ ਸਰਕਾਰਾਂ ਸਮੇਂ ਇਸ ਪੱਛੜੇ ਹੋਏ ਇਲਾਕੇ ਵੱਲ ਕਿਸੇ ਵੱਲੋਂ ਵੀ ਧਿਆਨ ਨਹੀਂ ਦਿੱਤਾ ਗਿਆ, ਪਰ ਆਮ ਆਦਮੀ ਪਾਰਟੀ ਵੱਲੋਂ ਲਿਆਂਦੀ ਗਈ ਇਹ ਆਈਟੀਆਈ 240 ਵਿਦਿਆਰਥੀਆਂ ਨੂੰ ਹੁਨਰਮੰਦ ਬਣਾਏਗੀ।
ਉਨ੍ਹਾਂ ਭਾਜਪਾ, ਅਕਾਲੀ ਅਤੇ ਕਾਂਗਰਸੀ ਪਾਰਟੀਆਂ ਨੂੰ ਕੋਸਿਆ। ਇਸ ਦੌਰਾਨ ਅਕਾਲੀ ਦਲ ਬਾਰੇ ਹੀ ਜ਼ਿਆਦਾ ਤਿੱਖੇ ਤਨਜ਼ ਕੱਸਦੇ ਉਹ ਨਜ਼ਰ ਆਏ।ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਕਦੇ ਵੀ ਪੰਜਾਬ ਦਾ ਭਲਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਆਪਣੀ ਸਾਖ ਬਚਾਉਣ ਦੀ ਕੋਸ਼ਿਸ ’ਚ ਲੱਗਿਆ ਹੋਇਆ ਹੈ। ‘ਆਪ` ਸਰਕਾਰ ਜਿੱਥੇ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਹੀ ਅਕਾਲੀ ਦਲ ਸੂਬੇ ਦੇ ਨੌਜਵਾਨਾਂ ਨੂੰ ਡਾਇਨਾਸੋਰ ਯੁੱਗ ਵਿੱਚ ਵਾਪਸ ਖਿੱਚਣ `ਤੇ ਤੁਲਿਆ ਹੋਇਆ ਹੈ।
ਇਸੇ ਦੌਰਾਨ ਉਨ੍ਹਾਂ ਕਿਹਾ ਕਿ 17.31 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਪੁਲ ਬਣ ਰਹੇ ਹਨ, ਜਿਸ ਨਾਲ ਘੱਗਰ ਨਦੀ ਦੇ ਨਾਲ ਲੱਗਦੇ ਸਰਦੂਲਗੜ੍ਹ ਹਲਕੇ ਦੇ ਤਕਰੀਬਨ 27 ਪਿੰਡਾਂ ਦੇ ਵਸਨੀਕਾਂ ਨੂੰ ਨਦੀ ਪਾਰ ਕਰਨ ਲਈ ਲੰਬਾ ਰਸਤਾ ਤੈਅ ਕਰਨਾ ਪੈਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਪਿੰਡ ਵਿਖੇ 12.03 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁਲ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਬਰਨ ਵਿਖੇ 5.28 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸਟੀਲ ਪੁਲ ਬਣਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦਾ ਵਾਧੂ ਸਫ਼ਰ 5 ਤੋਂ 9 ਕਿਲੋਮੀਟਰ ਤੱਕ ਘਟ ਜਾਵੇਗਾ।
ਇਸ ਦੌਰਾਨ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਰਦੂਲਗੜ੍ਹ ਹਲਕੇ ਦੀ ਲਗਾਤਾਰ ਨੁਹਾਰ ਆਪ ਸਰਕਾਰ ਬਦਲ ਰਹੀ ਹੈ, ਜਦੋਂਕਿ ਲੋਕ ਕਈ ਦਹਾਕਿਆਂ ਦੇ ਇਸ ਬਦਲਾਅ ਦਾ ਇਤਜ਼ਾਰ ਕਰ ਰਹੇ ਸਨ। ਹੁਣ ਇਹ ਬਦਲਾਅ ਆ ਗਿਆ ਹੈ ਅਤੇ ਹਰ ਪਾਸੇ ਲਗਾਤਾਰ ਵਿਕਾਸ ਕਾਰਜ ਹੀ ਚੱਲ ਰਹੇ ਹਨ । ਉਨ੍ਹਾਂ ਕਿਹਾ ਕਿ ਸਰਦੂਲਗੜ੍ਹ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਹਿਰ ’ਚ 39 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ ਜਿਸ ਵਿੱਚ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਟੈਸਟ ਕੀਤੇ ਜਾਣਗੇ।
ਉਨ੍ਹਾਂ ਕਿਹਾ, “ਪਿੰਡ ਭਗਵਾਨਪੁਰ ਹੀਂਗਣਾ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੇਸ ਕਲੀਨਿਕ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਦੂਲਗੜ੍ਹ ਸਬ-ਡਿਵਿਜ਼ਨਲ ਹਸਪਤਾਲ ਦੇ ਨਾਲ 49 ਲੱਖ ਰੁਪਏ ਦੀ ਲਾਗਤ ਨਾਲ ਬਲਾਕ ਪਬਲਿਕ ਹੈਲਥ ਯੂਨਿਟ ਬਣਾਇਆ ਜਾਵੇਗਾ। ਦਾਨੇਵਾਲਾ ਵਿਖੇ 2.33 ਕਰੋੜ ਰੁਪਏ ਖਰਚ ਕੇ 66 ਕੇ.ਵੀ. ਗਰਿੱਡ ਦੀ ਸਮਰੱਥਾ 12.5 ਐਮ.ਵੀ.ਏ. ਵਧਾ ਕੇ 20 ਐਮ.ਵੀ.ਏ. ਕੀਤੀ ਗਈ ਹੈ ਜਿਸ ਨਾਲ 2.33 ਕਰੋੜ ਰੁਪਏ ਦੀ ਲਾਗਤ ਨਾਲ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇਗੀ ਤੇ ਖਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਭਾਈਚਾਰੇ ਨੂੰ ਵੱਡਾ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮਾਨਸਾ-ਤਲਵੰਡੀ ਸਾਬੋ ਸੜਕ ਨੂੰ 31.20 ਕਰੋੜ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, 33.07 ਕਰੋੜ ਰੁਪਏ ਨਵੇਂ ਖਾਲਿਆਂ ਦੇ ਨਿਰਮਾਣ 'ਤੇ ਖਰਚ ਕੀਤੇ ਜਾ ਰਹੇ ਹਨ ਅਤੇ 12.83 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਝੰਡਾ ਕਲਾਂ, ਉੱਲਕ ਅਤੇ ਬਣਵਾਲਾ ਨਵਾਂ ਵਿੱਚ ਨਵੇਂ ਗਰਿੱਡ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਾਸੇ ਲਗਾਤਾਰ ਵਿਕਾਸ ਦੇ ਕੰਮ ਹੋ ਰਹੇ ਹਨ। "ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਖੁੱਡੀਆਂ, ਸੀਨੀਅਰ 'ਆਪ' ਆਗੂ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ, ਗੁਰਸੇਵਕ ਸਿੰਘ ਖਹਿਰਾ ਝੁਨੀਰ ਡਾਇਰੈਕਟਰ ਕੋਅਪ੍ਰੇਟਿਵ ਬੈਂਕ ਪੰਜਾਬ, ਆਮ ਆਦਮੀ ਪਾਰਟੀ ਦੇ ਹਲਕਾ ਸਰਦੂਲਗੜ ਮੀਡੀਆ ਇੰਚਾਰਜ ਗੁਰਮੇਲ ਸਿੰਘ ਭੰਮਾ, ਜਗਪਾਲ ਸਿੰਘ ਖਹਿਰਾ ਸਰਪੰਚ ਝੁਨੀਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਫੱਤਾ ਮਾਲੋਕਾ, ਬਲਾਕ ਸੰਮਤੀ ਮੈਂਬਰ ਜੀਵਨ ਸਿੰਘ ਆਲੀਕੇ, ਭੋਲਾ ਸਿੰਘ, ਬਲਸਿੰਦਰ ਸਿੰਘ ਅਕਲੀਆ, ਹਰਵਿੰਦਰ ਸਿੰਘ ਤੇ ਹੋਰ ਮੌਜੂਦ ਸਨ।
-ਬਾਕਸ-
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਉਣ ਨੂੰ ਲੈ ਕੇ ਪਿੰਡਾਂ ਵਿੱਚੋਂ ਬੱਸਾਂ ਦੇ ਕਾਫ਼ਲੇ ਭੇਜੇ ਗਏ, ਜਿਨ੍ਹਾਂ ਵਿੱਚ ਕਾਫ਼ੀ ਵੱਡੀ ਗਿਣਤੀ ਸਰਕਾਰੀ ਬੱਸਾਂ ਦੀ ਸੀ। ਬੁਢਲਾਡਾ ਡੀਪੂ ਦੇ ਅਧਿਕਾਰੀਆਂ ਨਾਲ ਗੱਲ ਕਰਨ ‘ਤੇ ਦੱਸਿਆ ਕਿ ਪੰਜਾਬ ਸਰਕਾਰ ਦਾ ਝੁਨੀਰ ਵਿਖੇ ਪ੍ਰੋਗਰਾਮ ਸੀ ਤੇ ਬੁਢਲਾਡਾ ਡਿਪੂ ਤੋਂ 38 ਬੱਸਾਂ ਰੈਲੀ ਨੂੰ ਭੇਜੀਆਂ ਗਈਆਂ ਹਨ।