ਵਿਧਾਇਕ ਦੇ PA ਵੱਲੋਂ ਬਲਾਕ ਸੰਮਤੀ ਮੈਂਬਰਾਂ ਨੂੰ ਗਲਤ ਇਸ਼ਾਰੇ ਕਰਨ ਦੇ ਮਾਮਲੇ ’ਚ ਅਕਾਲੀ ਦਲ ਵਰਕਰਾ ਨੇ ਦਿੱਤੀ ਦਰਖ਼ਾਸਤ
ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਦੇ ਪੀ.ਏ. ਗੁਰਲਾਲ ਸਿੰਘ ਵੱਲੋਂ ਬੀਤੇ ਦਿਨੀਂ ਬਲਾਕ ਸਮਿਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਬਲਾਕ ਸਮਿਤੀ ਮੈਂਬਰਾਂ ਨੂੰ ਗਲਤ ਇਸ਼ਾਰੇ ਕਰਨ ਅਤੇ ਅਕਾਲੀ ਵਰਕਰਾਂ ਉੱਤੇ ਗੱਡੀ ਚੜ੍ਹਾਉਣ ਦੀ ਨੀਅਤ ਨਾਲ ਗੱਡੀ ਚਲਾਉਣ ਦੇ ਦੋਸ਼ ਲਗੇ ਹਨ।
Publish Date: Sun, 15 Mar 2026 01:31 PM (IST)
Updated Date: Sun, 15 Mar 2026 01:35 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਦੇ ਪੀ.ਏ. ਗੁਰਲਾਲ ਸਿੰਘ ਵੱਲੋਂ ਬੀਤੇ ਦਿਨੀਂ ਬਲਾਕ ਸਮਿਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਬਲਾਕ ਸਮਿਤੀ ਮੈਂਬਰਾਂ ਨੂੰ ਗਲਤ ਇਸ਼ਾਰੇ ਕਰਨ ਅਤੇ ਅਕਾਲੀ ਵਰਕਰਾਂ ਉੱਤੇ ਗੱਡੀ ਚੜ੍ਹਾਉਣ ਦੀ ਨੀਅਤ ਨਾਲ ਗੱਡੀ ਚਲਾਉਣ ਦੇ ਦੋਸ਼ ਲਗੇ ਹਨ।
ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਬਲਾਕ ਸਮਿਤੀ ਮੈਂਬਰਾਂ ਵੱਲੋਂ ਮਾਨਸਾ ਦੇ ਐੱਸ.ਐੱਸ.ਪੀ. ਅਤੇ ਪੰਜਾਬ ਮਹਿਲਾ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਦੇ ਕੇ ਵਿਧਾਇਕ ਦੇ ਪੀ.ਏ. ਗੁਰਲਾਲ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।