ਪ੍ਰੇਮ ਅਰੋੜਾ ਤੇ ਡਾ. ਨਿਸ਼ਾਨ ਸਿੰਘ ਐਲਾਨੇ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ
Publish Date: Wed, 08 Apr 2026 08:26 PM (IST)
Updated Date: Thu, 09 Apr 2026 04:09 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੁਢਲਾਡਾ ਹਲਕੇ ’ਚ ਕੀਤੀ ‘ਪੰਜਾਬ ਬਚਾਓ’ ਰੈਲੀ ਦੌਰਾਨ ਮਾਨਸਾ ਹਲਕੇ ਤੋਂ ਪ੍ਰੇਮ ਅਰੋੜਾ ਨੂੰ ਅਤੇ ਬੁਢਲਾਡਾ ਹਲਕੇ ਤੋਂ ਡਾਕਟਰ ਨਿਸ਼ਾਨ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ, ਜੋ ਕਿ ਸ਼ਲਾਘਾਯੋਗ ਕਦਮ ਹੈ। ਦੋਵੇਂ ਆਗੂ ਕਿਸੇ ਜਾਣ ਪਛਾਣ ਦੇ ਮੁਹਤਾਜ ਨਹੀਂ ਹਨ ਕਿਉਂਕਿ ਇਹ ਆਗੂ ਸਮਾਜ ਸੇਵਾ ਲਈ ਹਰ ਸਮੇਂ ਤਿਆਰ ਰਹਿੰਦੇ ਹਨ। ਰਾਜਨੀਤੀ ਨੂੰ ਸਮਾਜ ਸੇਵਾ ਦੇ ਰੂਪ ਵਿਚ ਅਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਲਈ ਮਾਨਸਾ ਤੇ ਬੁਢਲਾਡਾ ਹਲਕੇ ਦੇ ਅਕਾਲੀ ਆਗੂਆਂ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਅੱਜ ਤੋਂ ਹੀ ਦੋਵੇਂ ਹਲਕਿਆਂ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਜਾਵੇਗਾ। ਹਲਕੇ ਦੇ ਪਿੰਡ ਪਿੰਡ, ਸ਼ਹਿਰ ਸ਼ਹਿਰ ਜੰਗੀ ਪੱਧਰ ਤੇ ਸਰਗਰਮੀਆਂ ਵਿੱਢ ਦਿੱਤੀਆਂ ਜਾਣਗੀਆਂ। 2027 ’ਚ ਜਿੱਥੇ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ, ਉੱਥੇ ਹੀ ਮਾਨਸਾ ਜ਼ਿਲ੍ਹੇ ਦੀਆਂ ਵਿਧਾਨਸਭਾ ਹਲਕੇ ਦੀਆਂ ਸੀਟਾਂ ’ਤੇ ਪਾਰਟੀ ਇੱਕ ਇਤਿਹਾਸਕ ਜਿੱਤ ਹਾਸਲ ਕਰੇਗੀ ਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਜ਼ਿਲ੍ਹੇ ਦਾ ਵਿਕਾਸ ਮੁੜ ਬੁਲੰਦੀਆਂ ਛੁਹਾਗਾ।