ਪੈਨਸ਼ਨਰਜ਼ ਡਿਜੀਟਲ ਲਾਈਫ਼ ਸਰਟੀਫ਼ਿਕੇਟ ਜਮ੍ਹਾਂ ਕਰਵਾਉਣ : ਜ਼ਿਲ੍ਹਾ ਖਜ਼ਾਨਾ ਅਫ਼ਸਰ
ਜ਼ਿਲ੍ਹਾ ਖਜ਼ਾਨਾ ਅਫ਼ਸਰ ਮਾਨਸਾ ਅਵਤਾਰ ਸਿੰਘ
Publish Date: Sun, 15 Mar 2026 06:03 PM (IST)
Updated Date: Mon, 16 Mar 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸੂਬਾ ਸਰਕਾਰ ਵੱਲੋਂ ਸੇਵਾ-ਮੁਕਤ ਪੈਨਸ਼ਨਰਾਂ ਦੀ ਸਹੂਲਤ ਤੇ ਪ੍ਰਕਿਰਿਆ ’ਚ ਪਾਰਦਰਸ਼ਤਾ ਲਿਆਉਣ ਲਈ ਡਿਜੀਟਲ ਲਾਈਫ਼ ਸਰਟੀਫ਼ਿਕੇਟ (ਜੀਵਨ ਪ੍ਰਮਾਣ ਪੱਤਰ) ਜਮ੍ਹਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਖਜ਼ਾਨਾ ਅਫ਼ਸਰ ਮਾਨਸਾ ਅਵਤਾਰ ਸਿੰਘ ਨੇ ਦਿੱਤੀ। ਪੰਜਾਬ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੱਸਿਆ ਕਿ ਕੁਝ ਪੈਨਸ਼ਨਰਾਂ ਵੱਲੋਂ ਅਜੇ ਵੀ ਬੈਂਕਾਂ ਵਿਚ ਮੈਨੁਅਲ ਲਾਈਫ਼ ਸਰਟੀਫ਼ਿਕੇਟ ਜਮ੍ਹਾਂ ਕਰਵਾਏ ਜਾ ਰਹੇ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀਂ ਹੋਣਗੇ। ਇਸ ਲਈ ਆਪਣੀ ਪੈਨਸ਼ਨ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਪੈਨਸ਼ਨਰ ਤੁਰੰਤ ਆਪਣਾ ਡਿਜੀਟਲ ਲਾਈਫ਼ ਸਰਟੀਫ਼ਿਕੇਟ ਜਮ੍ਹਾਂ ਕਰਵਾਉਣ। ਪੈਨਸ਼ਨਰ ਆਪਣਾ ਡਿਜੀਟਲ ਲਾਈਫ਼ ਸਰਟੀਫ਼ਿਕੇਟ ਸਬੰਧਤ ਬੈਂਕ ਦੀ ਬ੍ਰਾਂਚ, ਨਜ਼ਦੀਕੀ ਖਜ਼ਾਨਾ ਦਫ਼ਤਰ ਤੇ ਸੇਵਾ ਕੇਂਦਰ ‘ਤੇ ਜ਼ਰੂਰੀ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ, ਬੈਂਕ ਪਾਸਬੁੱਕ, ਪੀਪੀਓ ਦੀ ਕਾਪੀ ਤੇ ਆਧਾਰ ਨਾਲ ਲਿੰਕ ਮੋਬਾਈਲ ਨੰਬਰ ਨਾਲ ਲੈ ਕੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੈਨਸ਼ਨਰ ਡੋਰ-ਸਟੈੱਪ ਡਿਲਿਵਰੀ ਸੇਵਾ ਰਾਹੀਂ ਵੀ ਇਸ ਸੁਵਿਧਾ ਦਾ ਲਾਭ ਲੈ ਸਕਦੇ ਹਨ। ਰਾਜ ਸਰਕਾਰ ਦੀ ‘ਘਰ ਬੈਠੇ ਸੇਵਾ’ ਹੇਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਘਰ ਬੈਠੇ ਇਹ ਸੇਵਾ ਪ੍ਰਾਪਤ ਕੀਤੀ ਜਾ ਸਕਦੀ ਹੈ। ਪੈਨਸ਼ਨਰ ਘਰ ਬੈਠੇ ਹੀ ਜੀਵਨ ਪ੍ਰਮਾਣ ਪੱਤਰ ਮੋਬਾਈਲ ਐਪ ਡਾਊਨਲੋਡ ਕਰਕੇ ਵੀ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾ ਸਕਦੇ ਹਨ। ਜ਼ਿਲ੍ਹਾ ਖਜ਼ਾਨਾ ਅਫ਼ਸਰ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਡਿਜੀਟਲ ਲਾਈਫ਼ ਸਰਟੀਫ਼ਿਕੇਟ (ਜੀਵਨ ਪ੍ਰਮਾਣ ਪੱਤਰ) 31 ਮਾਰਚ 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ, ਤਾਂ ਜੋ ਉਨ੍ਹਾਂ ਦੀ ਪੈਨਸ਼ਨ ਬਿਨਾਂ ਕਿਸੇ ਰੁਕਾਵਟ ਜਾਰੀ ਰਹਿ ਸਕੇ।