ਅਮਿਤ ਸ਼ਾਹ ਦੀ ਮੋਗਾ ਰੈਲੀ ਹੋਵੇਗੀ ਇਤਿਹਾਸਕ : ਉੱਭਾ
ਭਾਰਤੀ ਜਨਤਾ ਪਾਰਟੀ ਪੰਜਾਬ ਦੇ
Publish Date: Fri, 13 Mar 2026 06:09 PM (IST)
Updated Date: Sat, 14 Mar 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਾਜਪਾ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿੱਚ ਹੋਣ ਵਾਲੀ ਵਿਸ਼ਾਲ ਰੈਲੀ ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ ਲਿਆਵੇਗੀ। ਉਨ੍ਹਾਂ ਕਿਹਾ ਕਿ ਰੈਲੀ ਨਾਲ ਪੰਜਾਬ ਦੀ ਜਨਤਾ ਸਾਹਮਣੇ ਭਗਵੰਤ ਮਾਨ ਸਰਕਾਰ ਦੀਆਂ ਨਾਕਾਮੀਆਂ ਪੂਰੀ ਤਰ੍ਹਾਂ ਬੇਨਕਾਬ ਹੋਣਗੀਆਂ।
ਉੱਭਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਬਹੁਤ ਖ਼ਰਾਬ ਹੋਈ ਹੈ। ਨਸ਼ਿਆਂ ਦੀ ਸਮੱਸਿਆ ਜਿਉਂ ਦੀ ਤਿਉਂ ਕਾਇਮ ਹੈ ਅਤੇ ਕਿਸਾਨਾਂ, ਨੌਜਵਾਨਾਂ ਤੇ ਵਪਾਰੀਆਂ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ ਗਏ। ਪੰਜਾਬ ਦੀ ਜਨਤਾ ਇਸ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਤੰਗ ਆ ਚੁੱਕੀ ਹੈ ਅਤੇ ਬਦਲਾਅ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਗਾ ਵਿੱਚ ਹੋਣ ਵਾਲੀ ਰੈਲੀ ਸਿਰਫ਼ ਇੱਕ ਰਾਜਨੀਤਿਕ ਕਾਰਜਕ੍ਰਮ ਨਹੀਂ, ਸਗੋਂ ਪੰਜਾਬ ਵਿੱਚ ਸੁਸ਼ਾਸਨ ਅਤੇ ਵਿਕਾਸ ਲਈ ਇੱਕ ਨਵੀਂ ਸ਼ੁਰੂਆਤ ਦਾ ਸੰਕੇਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਪੰਜਾਬ ਦੇ ਹਰ ਕੋਨੇ ਤੋਂ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ ਅਤੇ ਇਹ ਰੈਲੀ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਜਨਤਾ ਦੇ ਗੁੱਸੇ ਨੂੰ ਵੀ ਦਰਸਾਏਗੀ। ਉੱਭਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਵਿਕਾਸ, ਸੁਰੱਖਿਆ ਅਤੇ ਸਥਿਰ ਸਰਕਾਰ ਚਾਹੁੰਦੀ ਹੈ ਅਤੇ ਭਾਜਪਾ ਹੀ ਉਹ ਵਿਕਲਪ ਹੈ ਜੋ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ 'ਤੇ ਲੈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੀ ਇਹ ਰੈਲੀ ਪੰਜਾਬ ਵਿੱਚ ਭਾਜਪਾ ਦੀ ਸਿਆਸੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗੀ।