ਗੁਰੂਘਰ ’ਚ 144 ਪ੍ਰਾਣੀ ਨੇ ਛਕਿਆ ਅੰਮ੍ਰਿਤ
ਗੁਰਦੁਆਰਾ ਸਾਹਿਬ ਸਿੰਘ ਸਭਾ ਪਿੰਡ
Publish Date: Tue, 31 Mar 2026 07:44 PM (IST)
Updated Date: Wed, 01 Apr 2026 04:16 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਗੁਰਦੁਆਰਾ ਸਾਹਿਬ ਸਿੰਘ ਸਭਾ ਪਿੰਡ ਕੁਲਰੀਆਂ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਅੰਮ੍ਰਿਤ ਸੰਚਾਰ ਸਮਾਗਮ ਵਿੱਚ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਪਹੁੰਚੇ, ਜਿਨ੍ਹਾਂ ਨੇ ਸੰਗਤ ਨੂੰ ਖੰਡੇ ਬਾਟੇ ਦੀ ਪਾਹੁਲ ਛਕਾਈ, ਜਿਸ ਵਿਚ 144 ਪ੍ਰਾਣੀਆਂ ਨੇ ਅੰਮ੍ਰਿਤ ਸੰਚਾਰ ਕੀਤਾ। ਇਸ ਵਿੱਚ ਕਕਾਰ ਧਰਮ ਪ੍ਰਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ। ਇਸ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਧਰਮ ਪ੍ਰਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਵਿਸ਼ੇਸ਼ ਤੌਰ ਤੇ ਜਥੇਦਾਰ ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਵਿਸ਼ੇਸ਼ ਤੌਰ ਤੇ ਪਹੁੰਚੇ। ਮਾਲਵਾ ਜ਼ੋਨ ਦੇ ਧਰਮ ਪ੍ਰਚਾਰ ਸਬ ਆਫਿਸ ਦੇ ਇੰਚਾਰਜ ਭੋਲਾ ਸਿੰਘ ਹੀਰੇਵਾਲਾ ਵੱਲੋਂ ਵਿਸ਼ੇਸ਼ ਉਪਰਾਲਿਆਂ ਦਾ ਸਦਕਾ ਅੰਮ੍ਰਿਤ ਸੰਚਾਰ ਨੂੰ ਸਫ਼ਲ ਕਰਨ ਲਈ ਦਿੱਤਾ। ਭਾਈ ਗੁਰਮੀਤ ਸਿੰਘ ਮਾਲਕੋ, ਪ੍ਰਚਾਰਕ ਭਾਈ ਹਰਵਿੰਦਰ ਸਿੰਘ ਬੱਗਾ ਢਾਡੀ ਜੱਥਾ, ਭਾਈ ਲੱਖਾ ਸਿੰਘ ਦਾਤੇਵਾਸ ਪ੍ਰਚਾਰਕ, ਭਾਈ ਮਨਵਿੰਦਰ ਸਿੰਘ ਸੁਨਾਮ ਢਾਡੀ ਜੱਥਾ ਦੀਆਂ ਡਿਊਟੀਆਂ ਲਗਾਈਆਂ ਗਈਆਂ। ਨਗਰ ਦੀ ਸਮੂਹ ਸੰਗਤ, ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਕਰਮਜੀਤ ਸਿੰਘ ਜੀ, ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਕੁਲਰੀਆਂ ਅਤੇ ਪਿੰਡ ਦੀ ਗ੍ਰਾਮ ਪੰਚਾਇਤ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਕੁਲਰੀਆਂ ਵੱਲੋਂ ਧਰਮ ਪ੍ਰਚਾਰਕ ਕਮੇਟੀ ਪਹੁੰਚਿਆ ਢਾਡੀ ਜੱਥਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ਦਾ ਤੇ ਪਿੰਡ ਦੀ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀ ਸੰਗਤਾਂ ਦਾ ਬਹੁਤ ਬਹੁਤ ਧੰਨਵਾਦ ਕੀਤਾ।