ਟ੍ਰੈਫ਼ਿਕ ਨਿਯਮਾਂ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਝੁਨੀਰ
Publish Date: Wed, 18 Nov 2026 04:10 PM (IST)
Updated Date: Wed, 18 Nov 2026 04:12 PM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ ਝੁਨੀਰ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਝੁਨੀਰ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸੜਕ ਤੇ ਚੱਲਦੇ ਸਮੇਂ ਸਾਵਧਾਨੀਆਂ ਵਰਤਣ, ਹੈਲਮੈਟ ਪਹਿਨਣ, ਸੀਟ ਬੈਲਟ ਲਗਾਉਣ ਅਤੇ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਉਣ, ਆਪਣੀ ਪੜ੍ਹਾਈ ਵੱਲ ਧਿਆਨ ਦੇਣ ਅਤੇ ਸਮਾਜ ਵਿਚ ਨਸ਼ਾ ਮੁਕਤੀ ਦਾ ਸੰਦੇਸ਼ ਫ਼ੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਐਮ.ਡੀ. ਸਰਬਜੀਤ ਸਿੰਘ, ਪ੍ਰਿੰਸੀਪਲ ਗੁਰਸ਼ਰਨ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਚੰਗੀਆਂ ਆਦਤਾਂ ਅਪਣਾਉਣ ਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਸੁਰੱਖਿਅਤ ਅਤੇ ਉੱਜਵਲ ਭਵਿੱਖ ਲਈ ਬਹੁਤ ਮਹੱਤਵਪੂਰਨ ਹਨ।