ਸਾਰੇ ਆਂਗਨਵਾੜੀ ਸੈਂਟਰ ’ਚ ਅਨੀਮੀਆ ਮੁਕਤ ਦਿਵਸ ਮਨਾਇਆ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾ
Publish Date: Wed, 11 Nov 2026 05:20 PM (IST)
Updated Date: Wed, 11 Nov 2026 05:24 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ ਪੋਸ਼ਣ ਅਭਿਆਨ ਤਹਿਤ ਆਂਗਨਵਾੜੀ ਸੈਂਟਰ ਵਿਚ ਅਨੀਮੀਆਂ ਮੁਕਤ ਦਿਵਸ ਮਨਾਇਆ ਗਿਆਂ। ਇਸ ਦਾ ਉਦੇਸ਼ ਬੱਚਿਆਂ ਤੇ ਮਾਪਿਆਂ ਨੂੰ ਅਨੀਮੀਆਂ ਮੁਕਤ (ਖੂਨ ਦੀ ਕਮੀ) ਦੇ ਕਾਰਨਾਂ, ਲੱਛਣਾਂ ਤੇ ਇਸ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਸਰੀਰ ਵਿਚ ਆਇਰਨ ਦੀ ਕਮੀ ਕਾਰਨ ਖੂਨ ਦੀ ਕਮੀ ਹੋ ਸਕਦੀ ਹੈ। ਇਸ ਤੋਂ ਬਚਾਅ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਦਾਲਾਂ, ਗੁੜ, ਫਲ ਤੇ ਹੋਰ ਆਇਰਨ ਭਰਪੂਰ ਖੁਰਾਕ ਨੂੰ ਰੋਜ਼ਾਨਾ ਭੋਜਨ ਵਿਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਬੱਚਿਆਂ ਨੂੰ ਸੰਤੁਲਿਤ ਖੁਰਾਕ, ਫ਼ਲਾਂ ਤੇ ਸਬਜ਼ੀਆਂ ਦੀ ਮਹੱਤਤਾ ਬਾਰੇ ਨਦੀ ਰੋਕਥਾਮ ਤੇ ਪੋਸ਼ਣ ਪੱਧਰ ਵਿਚ ਸੁਧਾਰ ਲਿਆਉਣ ਲਈ ਸਮੇਂ ਸਿਰ ਸਿਹਤ ਜਾਂਚ ਕਰਵਾਉਣ ਤੇ ਸਿਹਤ ਵਿਭਾਗ ਦੀਆਂ ਸਿਫ਼ਾਰਸ਼ਾਂ ਅਨੁਸਾਰ ਆਇਰਨ ਅਤੇ ਫ਼ੋਲਿਕ ਐਸਿਡ ਦੀਆਂ ਗੋਲੀਆਂ ਲੈਣ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਖੁਸ਼ਵੀਰ ਕੌਰ ਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਹਰਜ਼ਿੰਦਰ ਕੌਰ ਨੇ ਕਿਹਾ ਕਿ ਬੱਚਿਆਂ ਨੂੰ ਕੁਪੋਸ਼ਣ ਤੇ ਅਨੀਮੀਆਂ ਮੁਕਤਤੋਂ ਬਚਾਉਣ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੋਸ਼ਣ ਅਭਿਆਨ ਤੇ ਅਨੀਮੀਆਂ ਮੁਕਤ ਰਾਹੀਂ ਆਂਗਨਵਾੜੀ ਕੇਂਦਰਾਂ ਵਿਚ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਸਿਹਤਮੰਦ ਤੇ ਕੁਪੋਸ਼ਣ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।