ਮਾਤਾ ਸੁੰਦਰੀ ਕਾਲਜ ’ਚ ਆਂਗਨਵਾੜੀ ਵਰਕਰਾਂ ਨੂੰ ਸਮਝਾਏ ਟ੍ਰੈਫ਼ਿਕ ਨਿਯਮ
37ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ
Publish Date: Tue, 20 Jan 2026 07:36 PM (IST)
Updated Date: Wed, 21 Jan 2026 04:16 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : 37ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 2026 ਦੇ ਤਹਿਤ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਆਂਗਨਵਾੜੀ ਵਰਕਰਾਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਸਮਾਗਮ ਕਰਵਾਇਆ। ਸਮਾਗਮ ਦੌਰਾਨ ਹੌਲਦਾਰ ਸਤਪਾਲ ਸਿੰਘ, ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮਾਨਸਾ ਵੱਲੋਂ ਟ੍ਰੈਫ਼ਿਕ ਨਿਯਮਾਂ, ਸੜਕ ਸੁਰੱਖਿਆ, ਸਾਈਕਲ ਚਲਾਉਣ ਅਤੇ ਪੈਦਲ ਚੱਲਣ ਦੇ ਨਿਯਮ, ਨਾਬਾਲਗ ਡਰਾਈਵਿੰਗ ‘ਤੇ ਪਾਬੰਦੀ, ਫ਼ਰਿਸ਼ਤਾ ਸਕੀਮ ਅਤੇ ਭਾਰਤ ਸਰਕਾਰ ਵੱਲੋਂ 1.50 ਲੱਖ ਤੱਕ ਦੇ ਕੈਸ਼ਲੈੱਸ ਇਲਾਜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਹੈਲਮਟ ਅਤੇ ਸੀਟ ਬੈਲਟ ਦੀ ਵਰਤੋਂ, ਸੁਰੱਖਿਅਤ ਰਫ਼ਤਾਰ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਦੀ ਮਹੱਤਤਾ ‘ਤੇ ਵੀ ਵਿਸ਼ੇਸ਼ ਤੌਰ ‘ਤੇ ਜ਼ੋਰ ਦਿੱਤਾ ਗਿਆ। ਸਮਾਗਮ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਰੋਡ ਸੇਫ਼ਟੀ ਸਬੰਧੀ ਪੈਂਫਲਿਟ ਵੀ ਵੰਡੇ ਗਏ।