- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ
ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ 8 ਮਾਰਚ ਨੂੰ ਆਂਗਣਵਾੜੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ, ਜਿਸ ਸੰਬੰਧੀ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਜ਼ਿਲ੍ਹਾ ਮਾਨਸਾ ਦੀ ਪ੍ਰਧਾਨ ਰਣਜੀਤ ਕੌਰ ਬਰੇਟਾ ਵੱਲੋਂ ਬਲਾਕ ਬੁਢਲਾਡਾ ਦੇ ਵੱਖ ਵੱਖ ਸਰਕਲਾਂ ਵਿੱਚ ਤਾਲਮੇਲ ਕਰਕੇ ਤਿਆਰੀਆਂ ਦਾ ਜਾਇਜਾਂ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਜਥੇਬੰਦੀ ਦੀ ਬਲਾਕ ਪ੍ਰਧਾਨ ਮਨਜੀਤ ਕੌਰ ਬੀਰੋਕੇ, ਡੇਜ਼ੀ ਗੁਪਤਾ ਸ਼ੇਰਖਾਂ ਵਾਲਾ, ਤੇਜਿੰਦਰ ਕੌਰ ਵਾਲੀਆ ਵੀ ਮੌਜੂਦ ਸਨ। ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਘਿਰਾਓ ਦੌਰਾਨ ਵੱਡੀ ਗਿਣਤੀ ’ਚ ਬੁਢਲਾਡਾ ਹਲਕੇ ਤੋਂ ਆਗਣਵਾੜੀ ਵਰਕਰ ਸ਼ਮੂਹਲੀਅਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਐਤਵਾਰ ਵਾਲੇ ਦਿਨ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ ਅਤੇ ਜੱਥੇਬੰਦੀ ਵੱਲੋਂ ਇਸ ਦਿਨ ਮੰਗਾਂ ਨੂੰ ਲੈ ਕੇ ਘਿਰਾਓ ਕੀਤਾ ਜਾਵੇਗਾ। ਆਗੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਯੂਨੀਅਨ ਵੱਲੋਂ 1 ਮਾਰਚ ਨੂੰ ਮਲੋਟ ਘਿਰਾਓ ਨੂੰ ਮੁਲਤਵੀ ਕਰਦਿਆਂ 8 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ‘ਆਪ’ ਦੀ ਸਰਕਾਰ ਨੂੰ ਸੱਤਾ ਵਿੱਚ ਆਏ ਚਾਰ ਸਾਲ ਹੋ ਗਏ ਹਨ। ਪਰ ਇਹਨਾਂ ਚਾਰ ਸਾਲਾਂ ਵਿੱਚ ਵਿਭਾਗੀ ਕੰਮ ਕਾਜ ਵਿੱਚ ਲਗਾਤਾਰ ਗਿਰਾਵਟ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਹੁਤ ਸਾਰੀਆਂ ਗਰੰਟੀਆਂ ਦਿੱਤੀਆਂ ਸਨ ਅਤੇ ਉਨ੍ਹਾਂ ਗਰੰਟੀਆਂ ਵਿੱਚ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕਰਨਾ ਅਤੇ ਮਾਣਭੱਤੇ ਵਿੱਚ ਦੁੱਗਣਾ ਵਾਧਾ ਕਰਨਾ ਵੀ ਸ਼ਾਮਲ ਸੀ। ਸਰਕਾਰ ਦੇ ਨੁਮਾਇੰਦਿਆਂ ਨੇ ਯੂਨੀਅਨ ਨੂੰ ਵੱਖ-ਵੱਖ ਮੀਟਿੰਗਾਂ ਦੇ ਵਿੱਚ ਹੋਰ ਵੀ ਬਹੁਤ ਸਾਰੀਆਂ ਮੰਗਾਂ ਨੂੰ ਹੱਲ ਕਰਨ ਸਬੰਧੀ ਵਿਸ਼ਵਾਸ ਦਿਵਾਇਆ ਗਿਆ ਸੀ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫੇਸ ਰਿਕੋਗਨਾਈਜੇਸ਼ਨ ਸਿਸਟਮ ਦੇ ਤਹਿਤ ਲਾਭਪਾਤਰੀਆਂ ਦੀ ਸ਼ਨਾਖਤ ਕਰਨ ਲਈ ਆਂਗਣਵਾੜੀ ਕੇਂਦਰਾਂ ਵਿੱਚ ਮੋਬਾਇਲ ਖਰੀਦ ਕੇ ਦੇਣੇ ਹਨ। ਚਾਰ ਸਾਲ ਬੀਤਣ ਤੇ ਮੋਬਾਇਲ ਤਾਂ ਨਹੀਂ ਖ਼ਰੀਦੇ ਗਏ । ਵਿਭਾਗ ਦੇ ਅਕਸ਼ ਨੂੰ ਬਚਾਉਣ ਵਾਸਤੇ ਆਂਗਣਵਾੜੀ ਵਰਕਰਾਂ ਆਪਣੇ ਮੋਬਾਈਲਾਂ ਤੋਂ ਕੰਮ ਕਰ ਰਹੀਆਂ ਹਨ ਪਰ ਐੱਫਆਰਐੱਸ ਨੂੰ ਬਹਾਨਾ ਬਣਾ ਕੇ ਅਜਨਾਲੇ ਤੋਂ ਵਰਕਰ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ। ਜੱਥੇਬੰਦੀ ਨੇ ਕਿਹਾ ਕਿ ਜਦੋਂ ਕਿ ਇਹ ਅਸੂਲੀ ਤੌਰ 'ਤੇ ਗਲਤ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਰਕਾਰ ਨੇ ਫੋਨ ਹੀ ਨਹੀਂ ਦਿੱਤੇ ਤਾਂ ਸੇਵਾਵਾਂ ਕਿਵੇਂ ਖਤਮ ਕੀਤੀਆਂ ਜਾ ਸਕਦੀਆਂ ਹਨ। ਐਨ.ਜੀ.ਓ. ਨੂੰ ਦਿੱਤੀ ਗਈ ਫੀਡ ਵਾਪਸ ਵਿਭਾਗ ਵਿੱਚ ਸ਼ਾਮਲ ਕਰਨਾ, ਪੈਨਸ਼ਨ ਗਰੈਚੂਇਟੀ ਲਾਗੂ ਕਰਵਾਉਣਾ ਆਦਿ ਮੰਗਾਂ ਨੂੰ ਲੈ ਕੇ 8 ਮਾਰਚ 2026 ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।