ਨਹਿਰੂ ਕਾਲਜ 'ਚ ਇਨਾਮ ਵੰਡ ਸਮਾਗਮ 6 ਅਪ੍ਰੈਲ ਨੂੰ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ
Publish Date: Mon, 30 Mar 2026 06:18 PM (IST)
Updated Date: Tue, 31 Mar 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਕਾਲਜ ਦੇ 2024-25 ਬੈਚ ਦੇ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਪਾਸ ਆਊਟ ਵਿਦਿਆਰਥੀਆਂ ਲਈ ਸਾਲਾਨਾ ਕਨਵੋਕੇਸ਼ਨ ਅਤੇ ਇਨਾਮ ਵੰਡ ਸਮਾਗਮ 6 ਅਪ੍ਰੈਲ 2026 ਨੂੰ ਸਵੇਰੇ 8:30 ਵਜੇ ਕਾਲਜ ਦੇ ਆਡੀਟੋਰੀਅਮ ਵਿਚ ਕਰਵਾਇਆ ਜਾ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਜਯੋਤਸ਼ਨਾ ਨੇ ਦੱਸਿਆ ਕਿ ਸਮਾਗਮ ਸਬੰਧੀ ਰਿਹਰਸਲ 04 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ 09 ਵਜੇ ਹੋਵੇਗੀ। ਉਨ੍ਹਾਂ ਦੱਸਿਆ ਕਿ ਕਨਵੋਕੇਸ਼ਨ ਵਾਲੇ ਦਿਨ ਰਿਹਰਸਲ ਵਿਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਹੀ ਡਿਗਰੀਆਂ ਦਿੱਤੀਆਂ ਜਾਣਗੀਆਂ।