ਦਸਤ ਰੋਕੂ ਮੁਹਿੰਮ 31 ਜੁਲਾਈ ਤੱਕ ਚਲਾਈ ਜਾਵੇਗੀ : ਡਾ. ਰਣਜੀਤ ਸਿੰਘ ਰਾਏ
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ
Publish Date: Tue, 16 Jun 2026 04:50 PM (IST)
Updated Date: Tue, 16 Jun 2026 04:51 PM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮਾਨਸਾ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮਾਨਸਾ ਵਿਖੇ 16 ਜੂਨ ਤੋਂ 31 ਜੁਲਾਈ 2026 ਤੱਕ ਦਸਤ ਰੋਕੋ ਮੁਹਿੰਮ ਚਲਾਈ ਜਾ ਰਹੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਦਸਤ (ਡਾਇਰੀਆ) ਨਾਲ ਹੋਣ ਵਾਲੀਆਂ ਬਾਲ ਮੌਤਾਂ ਨੂੰ ਘੱਟ ਕਰਨਾ ਹੈ, ਨਾਲ ਹੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਗਰਮੀਆ ਦੇ ਮੌਸਮ ਅਤੇ ਸਾਫ ਸਫਾਈ ਦੀ ਘਾਟ ਕਾਰਨ ਖਾਸ ਕਰ ਛੋਟੇ ਬੱਚਿਆਂ ਨੂੰ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ ਜੇਕਰ ਇਨ੍ਹਾਂ ਦਸਤਾਂ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਖਾਸ ਕਰਕੇ ਬੱਚਿਆਂ ਲਈ ਜਾਨਲੇਵਾ ਸਾਬਿਤ ਹੁੰਦੇ ਹਨ। ਇਸ ਲਈ ਗਰਮੀਆਂ ਦੇ ਮੌਸਮ ਵਿੱਚ ਪੀਣ ਲਈ ਸਾਫ਼ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਸਾਫ਼ ਕਰਨਾ ਚਾਹੀਦਾ ਹੈ। ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ.ਦਾ ਘੋਲ ਅਤੇ ਜਿੰਕ ਦੀਆਂ ਗੋਲੀਆਂ 14 ਦਿਨਾਂ ਤੱਕ ਡਾਕਟਰ ਦੀ ਸਲਾਹ ਨਾਲ ਦੇਣੇ ਚਾਹੀਦੇ ਹਨ ਤਾਂ ਕਿ ਸਰੀਰ ਵਿੱਚ ਪਾਣੀ ਅਤੇ ਖਣਿਜ ਪਦਾਰਥਾਂ ਦੀ ਕਮੀ ਨਾ ਹੋ ਸਕੇ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਜੀਤ ਕੌਰ ਨੇ ਦੱਸਿਆ ਕਿ ਨੇ ਦੱਸਿਆ ਕਿ ਪੰਜ ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਰ ਘਟਾਓਣ ਦੇ ਮੰਤਵ ਨਾਲ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਓ.ਆਰ.ਐਸ/ਜਿੰਕ ਕਾਰਨਰ ਬਣਾ ਕੇ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਸਿਹਤ ਵਿਭਾਗ ਦੀਆਂ ਆਸ਼ਾ ਦੁਆਰਾ ਘਰ ਘਰ ਜਾ ਕੇ ਸਰਵੇ ਕਰਨਗੀਆਂ ਜਿਨ੍ਹਾਂ ਘਰਾਂ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ ਹਨ, ਉਨਾਂ ਘਰਾਂ ਵਿੱਚ ਓ.ਆਰ.ਐਸ. ਪੈਕਟ. ਅਤੇ 14 ਗੋਲੀਆਂ ਜਿੰਕ ਦੀਆਂ ਵੰਡਣਗੀਆਂ ਅਤੇ ਨਾਲ ਹੀ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਓ.ਆਰ.ਐਸ. ਦਾ ਘੋਲ ਘਰ ਵਿੱਚ ਤਿਆਰ ਕਰਨ ਸਬੰਧੀ ਵੀ ਜਾਣਕਾਰੀ ਦੇਣਗੀਆਂ। ਇਸ ਮੂਹਿੰਮ ਦੌਰਾਨ ਆਰ.ਬੀ.ਐਸ.ਕੇ.ਦੀਆਂ ਟੀਮਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਸ਼ਾ ਵਰਕਰਜ ਵੱਲੋਂ ਸਕੂਲਾਂ ਵਿੱਚ ਬੱਚਿਆਂ ਨੁੰ ਹੱਥ ਸਾਫ ਕਰਨ ਸਬੰਧੀ ਜਾਣੂ ਕਰਵਾਇਆ ਜਾਵੇਗਾ।