ਅਪੈਕਸ ਕਲੱਬ ਦੇ ਮੈਂਬਰਾਂ ਨੇ ਕੀਤੇ ਮਾਤਾ ਦੇ ਦਰਸ਼ਨ
ਅਪੈਕਸ ਕਲੱਬ ਮਾਨਸਾ ਦੇ ਮੈਂਬਰਾਂ ਨੇ
Publish Date: Sun, 12 Apr 2026 06:35 PM (IST)
Updated Date: Mon, 13 Apr 2026 04:14 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਅਪੈਕਸ ਕਲੱਬ ਮਾਨਸਾ ਦੇ ਮੈਂਬਰਾਂ ਨੇ ਪ੍ਰਧਾਨ ਸੰਜੀਵ ਪਿੰਕਾ ਦੀ ਅਗਵਾਈ ਹੇਠ ਸ਼੍ਰੀ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨ ਕੀਤੇ। ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਕਮਲ ਗਰਗ ਨੇ ਦੱਸਿਆ ਕਿ ਅਪੈਕਸ ਕਲੱਬ ਦੇ ਮੈਂਬਰ ਸਮਾਜ-ਸੇਵੀ ਕੰਮਾਂ ਦੇ ਨਾਲ ਨਾਲ ਧਾਰਮਿਕ ਸਥਾਨਾਂ ਤੇ ਵੀ ਜਾਂਦੇ ਰਹਿੰਦੇ ਹਨ। ਇਸੇ ਲੜੀ ਤਹਿਤ ਪਰਿਵਾਰਕ ਮੈਂਬਰਾਂ ਸਮੇਤ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਮਾਤਾ ਨੈਣਾ ਦੇਵੀ ਮੰਦਰ ਵਿਖੇ ਨਤਮਸਤਕ ਹੋਏ ਹਨ। ਇਸ ਬਾਰੇ ਗੱਲਬਾਤ ਕਰਦਿਆਂ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਇਸ ਤਰ੍ਹਾਂ ਧਾਰਮਿਕ ਸਥਾਨਾਂ ਤੇ ਜਾਣ ਦਾ ਉਦੇਸ਼ ਬੱਚਿਆਂ ਨੂੰ ਸਨਾਤਨ ਨਾਲ ਜੋੜਨਾ ਅਤੇ ਇੰਨ੍ਹਾਂ ਪਵਿੱਤਰ ਸਥਾਨਾਂ ਦੇ ਇਤਿਹਾਸ ਬਾਰੇ ਜਾਣਕਾਰੀ ਦੇਣਾ ਹੈ। ਇਸ ਤਰ੍ਹਾਂ ਪਰਿਵਾਰਾਂ ਸਮੇਤ ਜਾਣ ਨਾਲ ਆਪਸੀ ਸਾਂਝ ਵੀ ਵੱਧਦੀ ਹੈ। ਕਲੱਬ ਦੇ ਸੀਨੀਅਰ ਮੈਂਬਰ ਧਰਮਪਾਲ ਸਿੰਗਲਾ ਨੇ ਕਿਹਾ ਕਿ ਕਲੱਬ ਮੈਂਬਰਾਂ ਵੱਲੋਂ ਪਿਛਲੇ ਦਿਨ੍ਹੀਂ ਤਿੰਨ ਦਿਨਾਂ ਯਾਤਰਾ ਸ਼੍ਰੀ ਵ੍ਰਿੰਦਾਵਨ ਧਾਮ ਦੀ ਕੀਤੀ ਗਈ ਸੀ ਅਤੇ ਅੱਜ ਸ਼੍ਰੀ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਆਉਣ ਵਾਲੇ ਸਮੇਂ ਵਿੱਚ ਸ਼੍ਰੀ ਅਯੁੱਧਿਆ ਧਾਮ ਦੇ ਦਰਸ਼ਨਾਂ ਲਈ ਜਾਇਆ ਜਾਵੇਗਾ। ਕਲੱਬ ਦੇ ਮੈਂਬਰ ਕ੍ਰਿਸ਼ਨ ਗਰਗ ਨੇ ਦੱਸਿਆ ਕਿ ਮੰਦਰ ਕਮੇਟੀ ਵੱਲੋਂ ਕਲੱਬ ਮੈਂਬਰਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਭੁਪੇਸ਼ ਜਿੰਦਲ, ਕ੍ਰਿਸ਼ਨ ਗਰਗ, ਬਨੀਤ ਗੋਇਲ, ਸ਼ਾਮ ਲਾਲ ਗੋਇਲ, ਧਰਮਪਾਲ ਸਿੰਗਲਾ, ਸੰਜੀਵ ਪਿੰਕਾ, ਕਮਲ ਗਰਗ ਦੇ ਪਰਿਵਾਰਕ ਮੈਂਬਰ ਸ਼ਾਮਲ ਸਨ।