ਅਪੈਕਸ ਕਲੱਬ ਮੈਂਬਰਾਂ ਨੇ ਝੁੱਗੀ, ਝੌਂਪੜੀ ਦੇ ਬੱਚਿਆਂ ਨਾਲ ਮਨਾਈ ਲੋਹੜੀ
ਅਪੈਕਸ ਕਲੱਬ ਮਾਨਸਾ ਦੇ ਮੈਂਬਰਾਂ ਨੇ ਲੋਹੜੀ ਦਾ
Publish Date: Sun, 11 Jan 2026 05:35 PM (IST)
Updated Date: Mon, 12 Jan 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਅਪੈਕਸ ਕਲੱਬ ਮਾਨਸਾ ਦੇ ਮੈਂਬਰਾਂ ਨੇ ਲੋਹੜੀ ਦਾ ਪਵਿੱਤਰ ਤਿਉਹਾਰ ਝੁੱਗੀ, ਝੌਂਪੜੀ ਦੇ ਬੱਚਿਆਂ ਨਾਲ ਮਨਾਕੇ ਖੁਸ਼ੀ ਸਾਂਝੀ ਕੀਤੀ। ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਕਮਲ ਗਰਗ ਨੇ ਦੱਸਿਆ ਕਿ ਕਲੱਬ ਦੀ ਪਿਛਲੇ ਦਿਨ੍ਹੀਂ ਹੋਈ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਸੀ ਕਿ ਇਸ ਵਾਰ ਲੋਹੜੀ ਦਾ ਤਿਉਹਾਰ ਝੁੱਗੀ , ਝੌਂਪੜੀ ਦੇ ਬੱਚਿਆਂ ਨਾਲ ਮਨਾਇਆ ਜਾਵੇਗਾ ਅਤੇ ਇਸ ਲਈ ਅੱਜ ਝੁੱਗੀ, ਝੌਂਪੜੀ ਇਲਾਕਿਆਂ ਵਿੱਚ ਜਾ ਕੇ ਪਰਿਵਾਰਾਂ ਨੂੰ ਰਿਉੜੀਆਂ ਅਤੇ ਮੁੰਗਫਲੀ ਦੇ ਪੈਕਟ ਵੰਡੇ ਗਏ। ਇਸ ਮੌਕੇ ਵਧਾਈ ਦਿੰਦਿਆਂ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਇੰਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਜਿਹੜੇ ਆਪਣੇ ਬੱਚਿਆਂ ਨੂੰ ਸਕੂਲਾਂ ‘ਚ ਨਹੀਂ ਭੇਜਦੇ ਨੂੰ ਸਕੂਲਾਂ ਵਿਚ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ਭੇਜਣ ਲਈ ਕਿਸੇ ਕਿਸਮ ਦੀ ਵਿੱਤੀ ਸਹਿਯੋਗ ਦੀ ਜ਼ਰੂਰਤ ਪੈਂਦੀ ਹੈ ਤਾਂ ਅਪੈਕਸ ਕਲੱਬ ਮਾਨਸਾ ਵੱਲੋਂ ਇਹਨਾਂ ਬੱਚਿਆਂ ਦੀ ਪੜਾਈ ਦਾ ਖਰਚ ਕੀਤਾ ਜਾਵੇਗਾ। ਉਨ੍ਹਾਂ ਮਾਪਿਆਂ ਨੂੰ ਵੀ ਬੀੜੀ ਸਿਗਰੇਟ ਜ਼ਰਦਾ ਆਦਿ ਦਾ ਸੇਵਨ ਨਾਲ ਹੋਣ ਵਾਲੇ ਕੈਂਸਰ ਵਾਰੇ ਸਮਝਾਉਂਦਿਆਂ ਇਸ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਲੱਬ ਦੇ ਵਾਈਸ ਪ੍ਰਧਾਨ ਅਸ਼ਵਨੀ ਜ਼ਿੰਦਲ ਨੇ ਵਧਾਈ ਦਿੰਦਿਆਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਇੰਨ੍ਹਾਂ ਪਰਿਵਾਰਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਇਸ ਸਬੰਧੀ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੀਨੀਅਰ ਮੈਂਬਰ ਧਰਮਪਾਲ ਸਿੰਗਲਾ, ਧੀਰਜ ਬਾਂਸਲ, ਭੁਪੇਸ਼ ਜਿੰਦਲ, ਅਨਿਲ ਗਰਗ, ਰਮਨ ਗੁਪਤਾ ਸਮੇਤ ਮੈਂਬਰ ਹਾਜ਼ਰ ਸਨ।