ਜੋਨ ਪੱਧਰੀ ਖੇਡ ਮੁਕਾਬਲਿਆਂ ’ਚ ਖਿਡਾਰੀਆਂ ਨੇ ਜਿੱਤੇ 71 ਤਗਮੇ
ਗਰਮ ਰੁੱਤ ਦੇ ਜੋਨ ਪੱਧਰੀ ਖੇਡ ਮੁਕਾਬਲਿਆਂ
Publish Date: Sat, 22 Aug 2026 04:35 PM (IST)
Updated Date: Sat, 22 Aug 2026 04:36 PM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ ਸਰਦੂਲਗੜ੍ਹ ਗਰਮ ਰੁੱਤ ਦੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਸਥਾਨਕ ਬਾਲ ਵਾਟਿਕਾ ਪਬਲਿਕ ਸਕੂਲ, ਟਿੱਬੀ ਹਰੀ ਸਿੰਘ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 71 ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ, ਜਿਨ੍ਹਾਂ ’ਚੋਂ 22 ਸੋਨ, 3 ਚਾਂਦੀ ਤੇ 46 ਕਾਂਸੀ ਦੇ ਮੈਡਲ ਸ਼ਾਮਲ ਹਨ। ਸਰੀਰਕ ਸਿੱਖਿਆ ਅਧਿਆਪਕ ਅਵਨੀਤ ਸਿੰਘ ਨੇ ਦੱਸਿਆ ਕਿ ਅੰਡਰ- 17 ਲੜਕੇ “ ਨਿਤਿਨ ” ਨੇ ਕਿੱਕ ਬਾਕਸਿੰਗ ਵਿਚ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-14 ਲੜਕਿਆਂ |ਚੋਂ ਮੋਕਸ਼ਿਤਾ ਜੈਨ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕ੍ਰਿਕਟ ’ਚ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਰਾਟੇ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੀ ਟੀਮ ਨੇ ਵਾਲੀਬਾਲ ’ਚ ਦੂਜਾ, ਸਥਾਨ ਹਾਸਲ ਕੀਤਾ। ਸਾਰੇ ਵਰਗਾਂ ’ਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ, ਦੂਜਾ ਸਥਾਨ ਅਤੇ ਤੀਜਾ ਸਥਾਨ ਹਾਸਲ ਕਰਕੇ ਜੇਤੂਆਂ ਨੂੰ ਸਕੂਲ ’ਚ ਕਰਵਾਏ ਸਨਮਾਨ ਸਮਾਗਮ ਦੌਰਾਨ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ, ਪ੍ਰਿੰਸੀਪਲ ਅਰਵਿੰਦ ਕੁਮਾਰ ਤਿਵਾੜੀ, ਵਾਈਸ ਪ੍ਰਿੰਸੀਪਲ ਤਰਸੇਮ ਸਿੰਘ ਅਤੇ ਸਕੂਲ ਸਟਾਫ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ।