ਐਥਲੈਟਿਕ ਮੀਟ ਦੇ ਜੇਤੂ ਵਿਦਿਆਰਥੀ ਸਨਮਾਨਿਤ
ਗੁਰੂ ਤੇਗ ਬਹਾਦਰ ਕਾਲਜ ਦਲੇਲਵਾਲਾ ਵਿਖੇ
Publish Date: Tue, 10 Mar 2026 07:03 PM (IST)
Updated Date: Wed, 11 Mar 2026 04:10 AM (IST)

ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ, ਝੁਨੀਰ : ਗੁਰੂ ਤੇਗ ਬਹਾਦਰ ਕਾਲਜ ਦਲੇਲਵਾਲਾ ਵਿਖੇ ਸਲਾਨਾ ਅਥਲੈਟਿਕ ਮੀਟ ਆਯੋਜਿਤ ਕੀਤੀ ਗਈ। ਇਸ ਵਿੱਚ ਸ਼ਾਟ ਪੁੱਟ, ਡਿਸਕਸ ਥਰੋ, ਜੈਵਲਿਨ ਥਰੋ, ਲੌਂਗ ਜੰਪ, ਰੀਲੇ ਰੇਸ, 100 ,200, 400, 800 ਮੀਟਰ ਰੇਸ ਅਤੇ ਰੱਸਾ ਕੱਸੀ ਦੇ ਕੁੜੀਆਂ ਅਤੇ ਮੁੰਡਿਆਂ ਦੇ ਵੱਖਰੇ ਵੱਖਰੇ ਮੁਕਾਬਲੇ ਕਰਵਾਏ ਗਏ। ਸਮਾਗਮ ਵਿੱਚ ਚਰਨਜੀਤ ਸਿੰਘ ਅੱਕਾਂਵਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਧਾਨ ਸਰਦਾਰ ਗੁਰਪ੍ਰੀਤ ਸਿੰਘ ਮਾਨ ਨੇ ਸਮਾਗਮ ਦੌਰਾਨ ਕਿਹਾ ਕਿ ਖੇਡਾਂ ਦੇ ਨਾਲ ਸਾਡਾ ਮਨ ਅਤੇ ਤਨ ਦੋਨੋਂ ਹੀ ਤੰਦਰੁਸਤ ਰਹਿੰਦੇ ਹਨ। ਉਨ੍ਹਾਂ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਦੂਜੇ ਵਿਦਿਆਰਥੀਆਂ ਨੂੰ ਵੀ ਅੱਗੇ ਤੋਂ ਅਜਿਹੇ ਸਮਾਗਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਮੰਚ ਦਾ ਸੰਚਾਲਨ ਕਾਲਜ ਪ੍ਰੋਫ਼ੈਸਰ ਡਾ. ਵੀਰਪਾਲ ਵੱਲੋਂ ਬਾਖੂਬੀ ਨਿਭਾਇਆ ਗਿਆ। ਸਾਰੀਆਂ ਹੀ ਗੇਮਜ਼ ਦੀ ਜੱਜਮੈਂਟ ਲਵਪ੍ਰੀਤ ਸਿੰਘ ਅਤੇ ਉਸਦੇ ਸਾਥੀਆਂ ਦੁਆਰਾ ਕੀਤੀ ਗਈ। ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਜਸ਼ਨਦੀਪ ਸਿੰਘ ਅਤੇ ਹਰਸ਼ਪ੍ਰੀਤ ਕੌਰ ਇਸ ਅਥਲੈਟਿਕ ਮੀਟ ਦੇ ਬੈਸਟ ਅਥਲੀਟ ਚੁਣੇ ਗਏ । ਇਸ ਸਮਾਗਮ ਵਿੱਚ ਕਾਲਜ ਦੇ ਸੈਕਟਰੀ ਅਮਨਦੀਪ ਸਿੰਘ ਮਾਨ, ਕਾਲਜ ਪ੍ਰੋਫ਼ੈਸਰ ਸ਼ਰਨਜੀਤ ਕੌਰ, ਰਜਿੰਦਰ ਕੌਰ, ਗੁਰਪ੍ਰੀਤ ਕੌਰ, ਅਨੁਪਮ ਕੌਰ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਯਾਦਵਿੰਦਰ ਸਿੰਘ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।