ਆਤਿਸ਼ੀ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇ : ਕਲੀਪੁਰ
ਆਤਸ਼ੀ ਮਾਰਲੇ ਇਹਨਾਂ ਦੀ ਵਿਧਾਨ ਸਭਾ ਮੈਂਬਰਸ਼ਿਪ
Publish Date: Sat, 10 Jan 2026 05:45 PM (IST)
Updated Date: Sun, 11 Jan 2026 04:06 AM (IST)
ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਆਤਿਸ਼ੀ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਦਫ਼ਤਰ ਵਿਖੇ ਅਕਾਲੀ ਆਗੂ ਬੱਲਮ ਸਿੰਘ ਕਲੀਪੁਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਨੰਬਰਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਖਿਲਾਫ਼ ਟਿੱਪਣੀ ਬਰਦਾਸ਼ਤਯੋਗ ਨਹੀਂ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਆਪ ਪਾਰਟੀ ਦੀ ਸੀਨੀਅਰ ਆਗੂ ਵੱਲੋਂ ਇਸ ਤਰ੍ਹਾਂ ਦੀ ਘਿਨਾਉਣੀ ਹਰਕਤ ਨਾਲ ਸਿੱਖ ਭਾਈਚਾਰੇ ’ਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗ ਕਰਦੇ ਹਾਂ ਕਿ ਇਸ ਤਰ੍ਹਾਂ ਲੋਕ ਸੰਵਿਧਾਨਕ ਅਹੁਦਿਆਂ ’ਤੇ ਰਹਿਣੇ ਯੋਗ ਨਹੀਂ। ਇਸ ਕਰਕੇ ਆਤਿਸ਼ੀ ਦੀ ਵਿਧਾਨ ਸਭਾ ਮੈਂਬਰਸ਼ਿਪ ਰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਦਿੱਲੀ ਵਿਧਾਨ ਸਭਾ ਅੰਦਰ ਹੋਇਆ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਆਪ ਆਗੂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਭੁਪਿੰਦਰ ਸਿੰਘ ਨੰਬਰਦਾਰ, ਚਰਨਜੀਤ ਸਿੰਘ ਝਲਬੂਟੀ, ਭੋਲਾ ਸਿੰਘ ਕਲੀਪੁਰ, ਪਰਮਜੀਤ ਸਿੰਘ, ਸੁਖਜਿੰਦਰ ਸਿੰਘ ਸੁੱਖਾ ਹਾਜ਼ਰ ਸਨ।