- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭੀਮ ਸਿੰਘ ਨੇ ਕਿਹਾ ਕਿ ਉਹ ਸਾਬਕਾ ਫ਼ੌਜੀ ਹਨ ਅਤੇ ‘ਪ੍ਰਾਣ ਜਾਏ ਪਰ ਬਚਨ ਨਾ ਜਾਏ’ ਦੇ ਸਿਧਾਂਤ ’ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ, ਉਸ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਕੁਝ ਲੋਕ ਧਰਨੇ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 16 ਅਕਤੂਬਰ ਤੱਕ ਕੋਈ ਦਿੱਕਤ ਨਹੀਂ ਆਈ ਸੀ, ਪਰ 17 ਅਤੇ 18 ਅਕਤੂਬਰ ਨੂੰ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ ਗਈ।
ਭੀਮ ਸਿੰਘ ਨੇ ਕਿਹਾ ਕਿ ਉਹ ਸਾਬਕਾ ਫ਼ੌਜੀ ਹਨ ਅਤੇ ‘ਪ੍ਰਾਣ ਜਾਏ ਪਰ ਬਚਨ ਨਾ ਜਾਏ’ ਦੇ ਸਿਧਾਂਤ ’ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ, ਉਸ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਭਾਵੇਂ ਉਹ ਆਮ ਵਿਅਕਤੀ ਹੋਵੇ, ਪੁਲਿਸ ਮੁਲਾਜ਼ਮ ਹੋਵੇ ਜਾਂ ਕੋਈ ਸਿਆਸੀ ਆਗੂ, ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਪਰ ਇਸ ਦੇ ਨਾਲ ਹੀ ਕਿਸੇ ਬੇਕਸੂਰ ਵਿਅਕਤੀ ਵਿਰੁੱਧ ਕਾਰਵਾਈ ਨਹੀਂ ਹੋਣੀ ਚਾਹੀਦੀ।
ਉਨ੍ਹਾਂ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਜਾਂਚ ਕਰ ਸਕਦੀ ਹੈ ਤਾਂ ਕੇਂਦਰ ਸਰਕਾਰ ਕੀ ਕਰ ਸਕਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਅਸਲ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।
ਭੀਮ ਸਿੰਘ ਨੇ ਸਪੱਸ਼ਟ ਕਿਹਾ ਕਿ ਉਸ ਦੇ ਆਲੇ ਦੁਆਲੇ ਦੇ ਕੁਝ ਲੋਕ ਉਹਨਾਂ ਨੂੰ ਬੇਵਕੂਫ ਬਣਾ ਰਹੇ ਹਨ ਜੇਕਰ ਉਹਨਾਂ ਨੇ ਕੋਈ ਗੱਲ ਕਰਨੀ ਹੈ ਤਾਂ ਸਿੱਧੀ ਉਹਨਾਂ ਨਾਲ ਕੀਤੀ ਜਾਵੇ। ਕੁਝ ਵਿਅਕਤੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹਨਾਂ ਨਾਲ ਗੱਲ ਕਰਾਂਗੇ।ਇਹ ਭੀਮ ਸਿੰਘ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਜਿਸ ਵਿੱਚ ਉਹਨਾਂ ਨੇ ਇਹ ਸਭ ਕਿਹਾ ਹੈ।