ਸਰਕਾਰੀ ਸਕੂਲ ਬੋੜਾਵਾਲ ਨੂੰ ਅਵਤਾਰ ਸਿੰਘ ਵੱਲੋਂ 10 ਹਜ਼ਾਰ ਰੁਪਏ ਦਾ ਦਾਨ ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ
Publish Date: Sun, 27 Sep 2026 04:26 PM (IST)
Updated Date: Sun, 27 Sep 2026 04:27 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸਕੂਲ ਦੀ ਵਰਦੀ ਨੂੰ ਸੁਚੱਜਾ ਬਣਾਉਣ ਦੇ ਉਦੇਸ਼ ਨਾਲ ਅਵਤਾਰ ਸਿੰਘ ਸੇਖੋਂ ਵੱਲੋਂ ਛੇਵੀਂ ਤੋਂ ਦਸਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਲਈ ਆਈਡੀ ਕਾਰਡ,ਟਾਈ ਅਤੇ ਬੈਲਟ ਲਈ 10 ਹਜ਼ਾਰ ਰੁਪਏ ਦਾਨ ਦਿੱਤਾ ਗਿਆ। ਇਸ ਮੌਕੇ ਸਕੂਲ ਮੁਖੀ ਕਰਮਜੀਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਅਵਤਾਰ ਸਿੰਘ ਦਾ ਧੰਨਵਾਦ ਕੀਤਾ ਗਿਆ। ਸਕੂਲ ਮੁਖੀ ਨੇ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਕੀਤਾ ਗਿਆ ਅਜਿਹਾ ਸਹਿਯੋਗ ਬਹੁਤ ਹੀ ਸ਼ਲਾਘਾਯੋਗ ਹੈ। ਇਸ ਨਾਲ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮਿਲਦੀਆਂ ਹਨ ਅਤੇ ਉਨ੍ਹਾਂ ਵਿੱਚ ਸਕੂਲ ਪ੍ਰਤੀ ਆਪਣੇਪਣ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਅਵਤਾਰ ਸਿੰਘ ਨੇ ਕਿਹਾ ਕਿ ਬੱਚੇ ਸਾਡੇ ਸਮਾਜ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਿੱਖਿਆ ਤੇ ਸਹੂਲਤਾਂ ਲਈ ਹਰ ਸੰਭਵ ਸਹਿਯੋਗ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਭਵਿੱਖ ਵਿੱਚ ਵੀ ਸਕੂਲ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਸਹਿਯੋਗ ਦੇਣ ਦੀ ਇੱਛਾ ਪ੍ਰਗਟਾਈ। ਸਕੂਲ ਵੱਲੋਂ ਅਵਤਾਰ ਸਿੰਘ ਦਾ ਇਸ ਨੇਕ ਕਾਰਜ ਲਈ ਧੰਨਵਾਦ ਕਰਦਿਆਂ ਹੋਰਨਾਂ ਸਮਾਜ ਸੇਵੀਆਂ ਨੂੰ ਵੀ ਵਿਦਿਆਰਥੀਆਂ ਦੀ ਭਲਾਈ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਗ੍ਰਾਮ ਪੰਚਾਇਤ ਬੋੜਾਵਾਲ ਦੇ ਸਰਪੰਚ ਲੱਖੀ ਬੋੜਾਵਾਲ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ, ਅਧਿਆਪਕ ਸੇਵਾ ਸਿੰਘ ਸੇਖੋਂ, ਸੁਖਚੈਨ ਸਿੰਘ, ਨਿਤਿਨ ਕੁਮਾਰ, ਦਮਨਜੀਤ ਸਿੰਘ, ਮਨਪ੍ਰੀਤ ਸਿੰਘ, ਨੀਤੂ ਰਾਣੀ, ਸਿਮਰਨ, ਰੇਨੂੰਕਾ, ਹਰਮੀਤ ਕੌਰ, ਗੁਰਪ੍ਰੀਤ ਕੌਰ ਮੌਜੂਦ ਸਨ।