ਬਾਲ ਵਿਆਹ ਰੋਕਣ ਬਾਰੇ ਕੀਤਾ ਜਾਗਰੂਕ
ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ ਏ.ਐਸ
Publish Date: Thu, 05 Feb 2026 06:37 PM (IST)
Updated Date: Thu, 05 Feb 2026 06:41 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਲੀਆ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਭੂਸ਼ਣ ਸਿੰਗਲਾ ਨੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਦੇ ਸਰੀਰਿਕ, ਮਾਨਸਿਕ ਅਤੇ ਸਿੱਖਿਅਕ ਵਿਕਾਸ ਵਿੱਚ ਵੱਡੀ ਰੁਕਾਵਟ ਬਣਦਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਕਾਨੂੰਨ ਅਨੁਸਾਰ ਲੜਕੇ ਦੀ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਤੋਂ ਘੱਟ ਹੋਣ 'ਤੇ ਵਿਆਹ ਕਰਵਾਉਣਾ ਸਜ਼ਾਯੋਗ ਜ਼ੁਰਮ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਦਿਆਂ ਅਪੀਲ ਕੀਤੀ ਕਿ ਬਾਲ ਵਿਆਹ ਵਰਗੀ ਕੁਰੀਤੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਮਾਜ ਇਕਜੁਟ ਹੋਵੇ। ਉਨ੍ਹਾਂ ਕਿਹਾ ਕਿ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਪਲਾਈਨ 1098 ਜਾਂ ਨਜ਼ਦੀਕੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ, ਸਪਾਂਸਰਸ਼ਿਪ ਸਕੀਮਾਂ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਿਤ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।