ਜੀਆਈਐੱਮਟੀ ਕਾਲਜ ’ਚ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ
ਜੀਆਈਐਮਟੀ ਕਾਲਜ ਬੁਢਲਾਡਾ ਵਿਖੇ
Publish Date: Fri, 13 Mar 2026 06:04 PM (IST)
Updated Date: Sat, 14 Mar 2026 04:09 AM (IST)
ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਜੀਆਈਐਮਟੀ ਕਾਲਜ ਬੁਢਲਾਡਾ ਵਿਖੇ “ਨੋ ਸਮੋਕਿੰਗ ਡੇ” ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਤੇ ਪ੍ਰਿੰਸੀਪਲ ਡਾ. ਰੇਖਾ ਦੀ ਦੇਖਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਨੋ ਸਮੋਕਿੰਗ ਸੰਬੰਧੀ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਜਾਗਰੂਕਤਾ ਰੈਲੀ ਵਿੱਚ ਭਾਗ ਲਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਕਿਹਾ ਕਿ ਧੂਮਰਪਾਨ ਸਿਹਤ ਲਈ ਬਹੁਤ ਹਾਨੀਕਾਰਕ ਹੈ ਅਤੇ ਨੌਜਵਾਨਾਂ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਲਈ ਨਸ਼ਿਆਂ ਤੋਂ ਦੂਰ ਰਹਿਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਰੇਖਾ ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਮਾਜ ਵਿੱਚ ਜਾਗਰੂਕਤਾ ਫ਼ੈਲਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਦੀ ਹੈ। ਅੰਤ ਵਿਚ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਨੋ ਸਮੋਕਿੰਗ ਦੀ ਕਸਮ ਖਾਧੀ ਅਤੇ ਤੰਬਾਕੂ ਮੁਕਤ ਸਮਾਜ ਬਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਾਲਜ ਦੇ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਰਹੇ।