ਵਿਸ਼ਵ ਸਿਹਤ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸਮਾਗਮ
ਡੀ.ਏ.ਵੀ. ਪਬਲਿਕ ਸਕੂਲ, ਮਾਨਸਾ ਵਿੱਚ ਵਿਸ਼ਵ
Publish Date: Tue, 07 Apr 2026 06:34 PM (IST)
Updated Date: Wed, 08 Apr 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਡੀਏਵੀ ਪਬਲਿਕ ਸਕੂਲ, ਮਾਨਸਾ ਵਿੱਚ ਵਿਸ਼ਵ ਸਿਹਤ ਦਿਵਸ ਮੌਕੇ ਕਲਾਸ 6ਵੀਂ ਅਤੇ 7ਵੀਂ ਦੇ ਵਿਦਿਆਰਥੀਆਂ ਲਈ ਇੱਕ ਖ਼ਾਸ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦਾ ਮਕਸਦ ਬੱਚਿਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਪ੍ਰੋਗਰਾਮ ਸਕੂਲ ਦੇ ਸਾਇੰਸ ਵਿਭਾਗ ਵੱਲੋਂ ਕਰਵਾਇਆ ਗਿਆ। ਇਸ ਦੌਰਾਨ ਅਧਿਆਪਕਾ ਸਨੇਹਾ ਨੇ ਬੱਚਿਆਂ ਨੂੰ ਯੋਗ ਅਤੇ ਧਿਆਨ ਕਰਵਾਇਆ। ਇਸ ਦੀ ਮਹੱਤਤਾ ਬਾਰੇ ਸੌਖੇ ਢੰਗ ਨਾਲ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਤੰਦਰੁਸਤ ਜੀਵਨ ਜਿਉਣ ਦਾ ਸੰਕਲਪ ਕੀਤਾ। ਇਸ ਮੌਕੇ ਅਧਿਆਪਕਾ ਕਮਲਜੀਤ ਕੌਰ ਨੇ ਬੱਚਿਆਂ ਨੂੰ ਸੰਤੁਲਿਤ ਖ਼ੁਰਾਕ ਬਾਰੇ ਦੱਸਿਆ ਅਤੇ ਪੋਸ਼ਣ ਦੀ ਘਾਟ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣੂ ਕਰਵਾਇਆ। ਐਲਕੇਜੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੂੰ ਸਾਫ਼ ਸਫ਼ਾਈ ਦੀ ਅਹਿਮੀਅਤ ਬਾਰੇ ਦੱਸਿਆ ਗਿਆ ਅਤੇ ਆਪਣੇ ਆਲੇ ਦੁਆਲੇ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਸਿਹਤਮੰਦ ਰਹਿ ਸਕਣ। ਅਧਿਆਪਕਾਂ ਨੇ ਬੱਚਿਆਂ ਨੂੰ ਮੋਬਾਇਲ ਘੱਟ ਵਰਤਣ ਅਤੇ ਵੱਧ ਤੋਂ ਵੱਧ ਖੇਡਾਂ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਖੇਡਾਂ ਨਾਲ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ। ਪ੍ਰੋਗਰਾਮ ਦੇ ਅੰਤ ’ਚ ਪ੍ਰਿੰਸੀਪਲ ਵਿਨੋਦ ਰਾਣਾ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਨੂੰ ਸਿਹਤਮੰਦ ਰਹਿਣ ਅਤੇ ਸਫਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਹ ਪ੍ਰੋਗਰਾਮ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਤੇ ਪ੍ਰੇਰਣਾਦਾਇਕ ਸਾਬਤ ਹੋਇਆ।