ਨਸ਼ਿਆਂ ਤੋਂ ਬਚਾਅ ਤੇ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ
ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ
Publish Date: Tue, 21 Apr 2026 05:26 PM (IST)
Updated Date: Wed, 22 Apr 2026 04:04 AM (IST)

ਫ਼ੋਟੋ : 02 ਐਮਏਐਨ ਕੈਪਸ਼ਨ : ਪੰਜਾਬ ਪੁਲਿਸ ਦੇ ਏਐੱਸਆਈ ਗੁਰਦੀਪ ਸਿੰਘ ਦਾ ਸਨਮਾਨ ਕਰਨ ਮੌਕੇ ਸਕੂਲ ਸਟਾਫ਼। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਨਸ਼ਿਆਂ ਦੇ ਖ਼ਤਰੇ ਅਤੇ ਟ੍ਰੈਫ਼ਿਕ ਨਿਯਮਾਂ ਬਾਰੇ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਨੂੰ ਪੰਜਾਬ ਪੁਲਿਸ ਦੇ ਏਐੱਸਆਈ ਗੁਰਦੀਪ ਸਿੰਘ ਨੇ ਸੰਬੋਧਨ ਕੀਤਾ, ਜਿਨ੍ਹਾਂ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਦੱਸਿਆ ਤੇ ਵਿਦਿਆਰਥੀਆਂ ਨੂੰ ਇਨ੍ਹਾਂ ਬੁਰੀਆਂ ਆਦਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸੜਕ ਸੁਰੱਖਿਆ ਲਈ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ਵੀ ਸਮਝਾਈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਉੱਚੀ ਆਵਾਜ਼ ਵਾਲੇ ਸਪੀਕਰ ਨਾ ਵਰਤੇ ਜਾਣ ਤੇ ਉੱਚੀ ਅਵਾਜ਼ਾਂ ਵਾਲੇ ਸਾਧਨਾਂ ’ਤੇ ਉੱਚੀ ਆਵਾਜ਼ ਵਾਲੇ ਸਾਇਲੈਂਸਰ ਨਾ ਲਗਾਏ ਜਾਣ, ਕਿਉਂਕਿ ਇਹ ਗੈਰ-ਕਾਨੂੰਨੀ ਤੇ ਖ਼ਤਰਨਾਕ ਹਨ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਸਵਾਲ ਪੁੱਛੇ, ਜਿਨ੍ਹਾਂ ਦੇ ਜਵਾਬ ਗੈਸਟ ਵੱਲੋਂ ਸੌਖੇ ਅਤੇ ਸਪਸ਼ਟ ਢੰਗ ਨਾਲ ਦਿੱਤੇ ਗਏ। ਇਹ ਸੈਮੀਨਾਰ ਜਾਣਕਾਰੀ ਭਰਪੂਰ ਸਾਬਤ ਹੋਇਆ ਤੇ ਇਸ ਨੇ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ’ਚ ਮਦਦ ਕੀਤੀ। ਅੰਤ ’ਚ ਸਕੂਲ ਦੇ ਸਟਾਫ਼ ਵੱਲੋਂ ਏਐੱਸਆਈ ਗੁਰਦੀਪ ਸਿੰਘ ਦਾ ਦਿਲੋਂ ਧੰਨਵਾਦ ਕੀਤਾ ਗਿਆ।