ਆਯੂਸ਼ ਵਿਭਾਗ ਨੇ ਲਾਇਆ ਵਿਸ਼ਾਲ ਕੈਂਪ
ਡਾਇਰੈਕਟਰ ਆਫ ਆਯੁਰਵੇਦਾ ਪੰਜਾਬ
Publish Date: Thu, 05 Feb 2026 06:10 PM (IST)
Updated Date: Thu, 05 Feb 2026 06:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਆਯੁਰਵੈਦਿਕ ਅਤੇ ਯੁਨਾਨੀ ਅਫ਼ਸਰ ਮਾਨਸਾ ਡਾ. ਨਮਿਤਾ ਗਰਗ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਾਜੀਵ ਕੁਮਾਰ ਜਿੰਦੀਆ ਦੀ ਯੋਗ ਅਗਵਾਈ ’ਚ ਆਯੂਸ਼ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ਾਲ ਮੁਫ਼ਤ ਆਯੂਸ਼ ਕੈਂਪ ਲਾਏ ਜਾ ਰਹੇ ਹਨ। ਇਸੇ ਕੜੀ ਤਹਿਤ ਜ਼ਿਲ੍ਹੇ ਦੇ ਆਯੂਸ਼ਮਾਨ ਅਰੋਗਿਆ ਕੇਂਦਰ ਚਕੇਰੀਆਂ ਵਿਖੇ ਵਿਸ਼ਾਲ ਆਯੂਸ਼ ਕੈਂਪ ਲਾਇਆ ਗਿਆ। ਇਸ ਵਿੱਚ ਵੱਡੀ ਗਿਣਤੀ ਵਿੱਚ ਆਯੂਸ਼ ਵਿਭਾਗ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਚੈੱਕਅਪ ਕਰ ਕੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਸ਼ਮ੍ਹਾ ਰੋਸ਼ਨ ਕਰ ਕੇ ਕੈਂਪ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਨਮਿਤਾ ਗਰਗ ਨੇ ਦੱਸਿਆ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਅਤੇ ਆਯੂਰਵੇਦ ਦੇ ਪ੍ਰਚਾਰ ਪ੍ਰਸਾਰ ਲਈ ਜ਼ਿਲ੍ਹੇ ਭਰ ਵਿੱਚ ਮੁਫਤ ਆਯੂਸ਼ ਚੈੱਕਅਪ ਅਤੇ ਦਵਾਈ ਵੰਡ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲ ਸਕਣ ਅਤੇ ਇੱਕ ਤੰਦਰੁਸਤ ਰਾਸ਼ਟਰ ਦਾ ਨਿਰਮਾਣ ਹੋ ਸਕੇ। ਇਸ ਮੌਕੇ ਉਨ੍ਹਾਂ ਆਯੂਰਵੈਦਾ ਦੀ ਮਹੱਤਤਾ ਦੱਸਣ ਦੇ ਨਾਲ-ਨਾਲ ਵਾਤਾਵਰਣ ਦੀ ਸਾਂਭ-ਸੰਭਾਲ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਸੀਮਾ ਗੋਇਲ ਆਯੁਰਵੈਦਿਕ ਮੈਡੀਕਲ ਅਫ਼ਸਰ ਚਕੇਰੀਆਂ, ਡਾ. ਪੂਜਾ ਰਾਣੀ ਆਯੂਰਵੈਦਿਕ ਮੈਡੀਕਲ ਅਫ਼ਸਰ ਕਰੰਡੀ ਅਤੇ ਹੋਮਿਓਪੈਥੀ ਮੈਡੀਕਲ ਅਫ਼ਸਰ ਡਾ. ਭੈਇੰਦਰ ਸਿੰਘ ਭੁੱਲਰ ਨੇ ਮਰੀਜ਼ਾਂ ਨੂੰ ਚੈੱਕ ਕਰਨ ਉਪਰੰਤ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ ਬਦਲਦੇ ਮੌਸਮ ਦੌਰਾਨ ਰੋਜ਼ਾਨਾ ਦੀ ਖੁਰਾਕ ਵਿਹਾਰ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਕੁੱਲ 650 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ, ਜਿਨ੍ਹਾਂ ਵਿੱਚੋਂ 360 ਮਰੀਜ਼ਾਂ ਨੇ ਆਯੁਰਵੇਦਿਕ ਇਲਾਜ ਅਤੇ 290 ਮਰੀਜ਼ਾਂ ਨੇ ਹੋਮਿਓਪੈਥਿਕ ਇਲਾਜ ਪ੍ਰਾਪਤ ਕੀਤਾ। ਕੈਂਪ ਦੌਰਾਨ ਯੋਗਾ ਇੰਸਟਰਕਟਰ ਹਰਮਨਦੀਪ ਸਿੰਘ ਅਤੇ ਕੁਮਾਰੀ ਇੰਦਰਾ ਵਤੀ ਨੇ ਯੋਗ ਆਸਨਾਂ ਦੇ ਲਾਭ ਬਾਰੇ ਜਾਣਕਾਰੀ ਦੇ ਕੇ ਰੋਜ਼ਾਨਾ ਯੋਗ ਆਸਨਾਂ ਨੂੰ ਵਿਧੀਪੂਰਵਕ ਕਰਨ ਦੀ ਸਿਖਲਾਈ ਦਿੱਤੀ ਗਈ। ਵਿਸ਼ਾਲ ਕੈਂਪ ਮੌਕੇ ਆਯੂਰਵੈਦਿਕ ਵਿਭਾਗ ਦੇ ਉਪ ਵੈਦ ਰਾਜਵਿੰਦਰ ਸਿੰਘ ਚਹਿਲ, ਕੁਲਦੀਪ ਸਿੰਘ ਵੱਲੋਂ ਆਯੂਰਵੈਦਿਕ ਦਵਾਈਆਂ ਅਤੇ ਹੋਮਿਓਪੈਥੀ ਵਿਭਾਗ ਦੇ ਨਰਿੰਦਰਪਾਲ ਸਿੰਘ ਅਤੇ ਸੁਸ਼ੀਲ ਕੁਮਾਰ ਸਿੰਘ ਨੇ ਮਰੀਜ਼ਾਂ ਨੂੰ ਹੋਮਿਓਪੈਥਿਕ ਦਵਾਈਆਂ ਵੰਡੀਆਂ। ਇਸ ਮੌਕੇ ਕਿੰਟੂ ਸ਼ਰਮਾ, ਹਰਪ੍ਰੀਤ ਸਿੰਘ, ਨਵਦੀਪ ਕੌਰ ਅਤੇ ਕਰਮਜੀਤ ਕੌਰ ਨੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ।