ਆਯੁਸ਼ ਵਿਭਾਗ ਨੇ 433 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ
ਡਾਇਰੈਕਟਰ ਆਫ ਆਯੁਰਵੇਦਾ ਪੰਜਾਬ
Publish Date: Mon, 09 Feb 2026 06:40 PM (IST)
Updated Date: Tue, 10 Feb 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਆਯੁਰਵੈਦਿਕ ਅਤੇ ਯੁਨਾਨੀ ਅਫ਼ਸਰ ਮਾਨਸਾ ਡਾ. ਨਮਿਤਾ ਗਰਗ ਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਾਜੀਵ ਕੁਮਾਰ ਜਿੰਦੀਆ ਦੀ ਯੋਗ ਅਗਵਾਈ ’ਚ ਆਯੂਸ਼ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ਾਲ ਮੁਫ਼ਤ ਆਯੁਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਆਯੂਸ਼ਮਾਨ ਅਰੋਗਿਆ ਕੇਂਦਰ ਮਾਨਸਾ ਵਿਖੇ ਇੱਕ ਵਿਸ਼ਾਲ ਆਯੂਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਵਿੱਚ ਵੱਡੀ ਗਿਣਤੀ ਵਿੱਚ ਆਯੂਸ਼ ਵਿਭਾਗ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਨਮਿਤਾ ਗਰਗ ਨੇ ਦੱਸਿਆ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਅਤੇ ਆਯੂਰਵੇਦ ਦੇ ਪ੍ਰਚਾਰ ਪ੍ਰਸਾਰ ਲਈ ਜ਼ਿਲ੍ਹੇ ਭਰ ਵਿੱਚ ਮੁਫ਼ਤ ਆਯੂਸ਼ ਚੈੱਕਅਪ ਤੇ ਦਵਾਈ ਵੰਡ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲ ਸਕਣ ਤਾਂ ਜੋ ਇੱਕ ਤੰਦਰੁਸਤ ਰਾਸ਼ਟਰ ਦਾ ਨਿਰਮਾਣ ਹੋ ਸਕੇ। ਇਸ ਮੌਕੇ ਉਨ੍ਹਾਂ ਨੇ ਆਯੁਰਵੈਦਾਂ ਦੀ ਮਹੱਤਤਾ ਦੱਸਣ ਦੇ ਨਾਲ ਨਾਲ ਵਾਤਾਵਰਣ ਦੀ ਸਾਂਭ ਸੰਭਾਲ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ। ਡਾ. ਪੂਜਾ ਆਯੁਰਵੈਦਿਕ ਮੈਡੀਕਲ ਅਫ਼ਸਰ ਅਤੇ ਹੋਮਿਓਪੈਥੀ ਮੈਡੀਕਲ ਅਫ਼ਸਰ ਡਾਕਟਰ ਜਗਮੀਤ ਸਿੰਘ ਬੁੱਟਰ ਨੇ ਮਰੀਜ਼ਾਂ ਨੂੰ ਚੈੱਕ ਕਰਨ ਉਪਰੰਤ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ ਬਦਲਦੇ ਮੌਸਮ ਦੌਰਾਨ ਰੋਜ਼ਾਨਾ ਦੇ ਆਹਾਰ-ਵਿਹਾਰ ਸੰਬੰਧੀ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਕੁੱਲ 433 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ, ਜਿਨ੍ਹਾਂ ਵਿੱਚੋਂ 221 ਮਰੀਜ਼ਾਂ ਨੇ ਆਯੁਰਵੇਦਿਕ ਇਲਾਜ ਤੇ 212 ਮਰੀਜ਼ਾਂ ਨੇ ਹੋਮਿਓਪੈਥਿਕ ਇਲਾਜ ਪ੍ਰਾਪਤ ਕੀਤਾ। ਇਸ ਵਿਸ਼ਾਲ ਕੈਂਪ ਮੌਕੇ ਆਯੂਰਵੈਦਿਕ ਵਿਭਾਗ ਦੇ ਉਪ ਵੈਦ ਕ੍ਰਿਤੀ ਰਾਣੀ ਅਤੇ ਪ੍ਰਵੀਨ ਸਿੰਘ ਵੱਲੋਂ ਆਯੂਰਵੈਦਿਕ ਦਵਾਈਆਂ ਤੇ ਹੋਮਿਓਪੈਥੀ ਵਿਭਾਗ ਦੇ ਸੁਖਜਿੰਦਰ ਕੌਰ ਅਤੇ ਨਰਿੰਦਰ ਸ਼ਰਮਾ ਨੇ ਮਰੀਜ਼ਾਂ ਨੂੰ ਹੋਮਿਓਪੈਥਿਕ ਦਵਾਈਆਂ ਵਿਤਰਨ ਕੀਤੀਆਂ। ਇਸ ਮੌਕੇ ਤੇ ਯੋਗਾ ਇੰਸਟ੍ਰਕਟਰ ਜਸਪ੍ਰੀਤ ਸਿੰਘ ਅਤੇ ਗੁਰਪ੍ਰੀਤ ਕੌਰ ਵੱਲੋਂ ਯੋਗ ਆਸਣ ਸਬੰਧੀ ਜਾਣਕਾਰੀ ਦਿੱਤੀ ਗਈ।