ਰਸਭਿੰਨਾ ਕੀਰਤਨ ਸੁਣ ਕੇ ਸੰਗਤ ਹੋਈ ਨਿਹਾਲ
ਬਾਬਾ ਦੀਪ ਸਿੰਘ ਗੱਤਕਾ ਅਖਾੜਾ ਮਾਨਸਾ
Publish Date: Tue, 27 Jan 2026 07:18 PM (IST)
Updated Date: Wed, 28 Jan 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ : ਬਾਬਾ ਦੀਪ ਸਿੰਘ ਗੱਤਕਾ ਅਖਾੜਾ ਮਾਨਸਾ ਵੱਲੋਂ 13ਵਾਂ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਵਿਚ ਬਾਬਾ ਜਗਜੀਤ ਸਿੰਘ ਖਾਰਾ ਵਾਲਿਆਂ ਨੇ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਗੁਰਮੇਲ ਸਿੰਘ ਅਲੀਕੇ ਵਾਲੇ, ਰਜਿੰਦਰ ਸਿੰਘ ਨੇ ਵੀ ਸੰਗਤ ਨੂੰ ਰਸਭਿੰਨਾ ਕੀਰਤਨ ਸੁਣਾਇਆ। ਗੱਤਕਾ ਅਖਾੜੇ ਦੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅਤੁੱਟ ਲੰਗਰ ਲਗਾਇਆ। ਇਸ ਮੌਕੇ ਦੀਵਾਨ ਵੀ ਸਜਾਏ ਗਏ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਮੁਨੀਸ਼ ਬੱਬੀ ਦਾਨੇਵਾਲੀਆ ਨੇ ਗੱਤਕਾ ਅਖਾੜਾ ਦੇ ਪ੍ਰਬੰਧਕਾਂ ਨੂੰ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੰਦੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਨੇ ਅੱਤਿਆਚਾਰ ਅਤੇ ਜੁਲਮ ਖਿਲਾਫ਼ ਡਟ ਕੇ ਖੜਨਾ ਸਿਖਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਜੁਲਮ ਦੇ ਖਿਲਾਫ਼ ਲੜਨਾ ਸਾਡੇ ਖੂਨ ਵਿੱਚ ਹੈ। ਇਸ ਦੌਰਾਨ ਮੁੱਖ ਸੇਵਾਦਾਰ ਅਵਤਾਰ ਸਿੰਘ ਨੇ ਬਾਬਾ ਦੀਪ ਸਿੰਘ ਦੇ ਜੀਵਨ ਤੇ ਚਾਨਣਾ ਪਾਇਆ।