27 ਨੂੰ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ
ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ
Publish Date: Wed, 07 Jan 2026 06:08 PM (IST)
Updated Date: Thu, 08 Jan 2026 04:06 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ 27 ਜਨਵਰੀ ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ ਪਿੰਡ ਅਤਲਾ ਖੁਰਦ ਵੱਡਾ ਗੁਰੂਦਵਾਰਾ ਸਾਹਿਬ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ (ਪੰਜਾਬ) ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ 27 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਸ਼੍ਰੀ ਸਹਿਜ ਪਾਠ ਜੀ ਭੋਗ ਪੈਣ ਉਪਰੰਤ ਬਾਬਾ ਅਮ੍ਰਿਤਪਾਲ ਸਿੰਘ ਭੀਖੀ ਵਾਲੇ ਧਾਰਮਿਕ ਦਿਵਾਨ ਸਜਾਉਣਗੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਜੀ, ਬਾਬਾ ਬਲਵੀਰ ਸਿੰਘ ਜੀ ਮੁਖੀ ਬੁੱਢਾ ਦਲ,ਬਾਬਾ ਹਰਬੰਸ ਦਾਸ ਜੀ ਭੀਖੀ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ।