ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਸਰਦੂਲਗੜ੍ਹ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ
Publish Date: Mon, 09 Nov 2026 06:13 PM (IST)
Updated Date: Tue, 10 Nov 2026 04:06 AM (IST)
ਨਤਮਸਤਕ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਸਰਦੂਲਗੜ੍ਹ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ਼ਹਿਰ ਦੇ ਸ੍ਰੀ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿਖੇ 7 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। ਇਸ ਉਪਰੰਤ ਸ਼ਹਿਰ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਈ ਗਈ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗੁਰ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਹ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਸੁਚੱਜੇ ਢੰਗ ਨਾਲ ਸੰਪੰਨ ਹੋਇਆ। ਸਮਾਗਮ ਵਿੱਚ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਨਾਵਾਲੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਸੰਗਤਾਂ ਨੂੰ ਵਿਸ਼ਵ ਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਤੋਂ ਇਲਾਵਾ ਬਾਬਾ ਦਰਸ਼ਨ ਸਿੰਘ ਜੀ ਫੱਤਾ ਮਾਲੋਕਾ ਅਤੇ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਭੂਰੀ ਵਾਲਿਆਂ ਨੇ ਵੀ ਹਾਜ਼ਰੀ ਭਰੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਵਿੰਦਰ ਸਿੰਘ (ਐਮ.ਸੀ.) ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਨਛੱਤਰ ਸਿੰਘ ਜੀ ਨੇ ਦੱਸਿਆ ਕਿ ਸਮਾਗਮ ਦੌਰਾਨ ਗਿਆਨੀ ਸਤਨਾਮ ਸਿੰਘ ਜੀ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ, ਜਦਕਿ ਪ੍ਰਸਿੱਧ ਢਾਡੀ ਜਥੇ ਗਿਆਨੀ ਬਲਦੇਵ ਸਿੰਘ ਲੌਂਗੋਵਾਲ ਨੇ ਸਿੱਖ ਇਤਿਹਾਸ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼ਹਿਰ ਦੀਆਂ ਸਮੂਹ ਸਮਾਜਿਕ, ਧਾਰਮਿਕ ਅਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਹੋਰਨਾਂ ਤੋਂ ਇਲਾਵਾ ਵਪਾਰ ਮੰਡਲ ਦੇ ਪ੍ਰਧਾਨ ਪ੍ਰੇਮ ਗਰਗ ਤੇਜਾ ਸਿੰਘ ਰੁਪਾਲ, ਵਿਰਸਾ ਸਿੰਘ ਭਿੰਡਰ ਅਤੇ ਪ੍ਰੇਮ ਗਰਗ ਪ੍ਰਧਾਨ ਵਪਾਰ ਮੰਡਲ ਤੋ ਇਲਾਵਾ ਸ਼ਹਿਰ ਦੇ ਕੌਂਸਲਰ ਸਾਹਿਬਾਨ ਅਤੇ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ।