ਵਿਧਾਇਕ ਬੁੱਧਰਾਮ ਵੱਲੋਂ ਚੇਅਰਮੈਨ ਤੇ ਉਪ-ਚੇਅਰਮੈਨ ਦਾ ਸ਼ਾਨਦਾਰ ਸਵਾਗਤ
ਪੰਜਾਬ ਸਰਕਾਰ ਵੱਲੋਂ ਬਲਾਕ ਅਤੇ ਪੰਚਾਇਤ
Publish Date: Fri, 13 Mar 2026 07:09 PM (IST)
Updated Date: Sat, 14 Mar 2026 04:12 AM (IST)
-ਕਿਹਾ, ਪਿੰਡ ਦੇ ਵਿਕਾਸ ਲਈ ਸਰਕਾਰ ਦੀਆਂ ਨੀਤੀਆਂ ਤੇ ਸਕੀਮਾਂ ਨੂੰ ਲੋਕਾਂ ਤਕ ਪਹੁੰਚਾਵਾਂਗੇ
ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਪੰਜਾਬ ਸਰਕਾਰ ਵੱਲੋਂ ਬਲਾਕ ਅਤੇ ਪੰਚਾਇਤ ਸੰਮਤੀਆਂ ਦੇਸ਼ ਚੇਅਰਮੈਨਾਂ ਅਤੇ ਉਪ ਚੇਅਰਮੈਨ ਲਗਾਉਣ ਦੇ ਐਲਾਨ ਤੋਂ ਬਾਅਦ ਅੱਜ ਬਲਾਕ ਸੰਮਤੀ ਬੁਢਲਾਡਾ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਨਿਗਰਾਣ ਅਧਿਕਾਰੀ ਐੱਸਡੀਐੱਮ ਬੁਢਲਾਡਾ ਗਗਨਦੀਪ ਸਿੰਘ ਦੀ ਅਗਵਾਈ ਹੇਠ ਨੇਪਰੇ ਚੜ੍ਹਾਈ ਗਈ। ਚੋਣ ਵਿੱਚ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਸਮੇਤ 24 ਬਲਾਕ ਸੰਮਤੀ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਹੋਈ ਬਲਾਕ ਸੰਮਤੀ ਚੋਣ ’ਚ ਬਲਵੀਰ ਸਿੰਘ ਚੀਨਾ ਨੂੰ ਚੇਅਰਮੈਨ ਅਤੇ ਕੁਲਵੰਤ ਸਿੰਘ ਸ਼ੇਰ ਖਾਂ ਵਾਲਾ ਨੂੰ ਉਪ ਚੇਅਰਮੈਨ ਵਜੋਂ ਚੁਣਿਆ ਗਿਆ।
ਜ਼ਿਕਰਯੋਗ ਹੈ ਕਿ ਚੋਣ ਵਿੱਚ ‘ਆਪ’ਵੱਲੋਂ ਚੇਅਰਮੈਨ ਦੀ ਚੋਣ ਲਈ ਉਮੀਦਵਾਰ ਬਲਬੀਰ ਸਿੰਘ ਨੂੰ 14 ਵੋਟਾਂ ਅਤੇ ਵਿਰੋਧੀ ਧਿਰ ਦੇ ਉਮੀਦਵਾਰ ਨੈਬ ਸਿੰਘ ਨੂੰ 10 ਵੋਟਾਂ ਮਿਲੀਆਂ ਅਤੇ ਉਪ ਚੇਅਰਮੈਨ ਦੀ ਚੋਣ ਵਿਚ ਕੁਲਵੰਤ ਸਿੰਘ ਸ਼ੇਰਖਾ ਵਾਲਿਆਂ ਨੂੰ 15 ਅਤੇ ਕਾਲਾ ਸਿੰਘ ਨੂੰ ਨੌ ਵੋਟਾਂ ਮਿਲੀਆਂ ਇਸ ਮੌਕੇ ਐੱਸਡੀਐੱਮ ਬੁਢਲਾਡਾ ਗਗਨਦੀਪ ਸਿੰਘ ਵੱਲੋਂ ਚੇਅਰਮੈਨ ਵਜੋਂ ਬਲਬੀਰ ਸਿੰਘ ਤੇ ਉਪ ਚੇਅਰਮੈਨ ਵਜੋਂ ਕੁਲਵੰਤ ਸਿੰਘ ਦਾ ਐਲਾਨ ਕੀਤਾ।
ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦੇਣ ਵਾਲਿਆਂ ਵਿੱਚ ਹਲਕਾ ਵਿਧਾਇਕ ਪ੍ਰਿੰਸੀਪਲ ਬੁਧਰਾਮ ਤੋਂ ਇਲਾਵਾ ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਚੇਅਰਮੈਨ ਸਤੀਸ਼ ਕੁਮਾਰ ਸਿੰਗਲਾ, ਚੇਅਰਮੈਨ ਰਣਜੀਤ ਸਿੰਘ ਫਰੀਦਕੇ, ਸਿੱਖਿਆ ਕੁਆਰਡੀਨੇਟਰ ਸੁਭਾਸ਼ ਨਾਗਪਾਲ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਰਿਓਦ ਕਲਾਂ, ਟਰੱਕ ਯੂਨੀਅਨ ਪ੍ਰਧਾਨ ਗੁਰਮੀਤ ਸਿੰਘ ਭਾਦੜਾ, ਸਰਪੰਚ ਰਮਨ ਸਿੰਘ ਗੁੜਦੀ, ਬਲਜਿੰਦਰ ਕੁਮਾਰ, ਯੁੱਧ ਨਸ਼ਿਆਂ ਵਿਰੁੱਧ ਹਲਕਾ ਕੋਆਰਡੀਨੇਟਰ ਪ੍ਰੀਤ ਗਿੱਲ ਬਰੇ, ਸੰਸਾਰ ਸਿੰਘ, ਹੈਰੀ ਗਿੱਲ ਬਰ੍ਹੇ, ਜੱਗਾ ਸਿੰਘ ਬੋਹਾ, ਮੇਜਰ ਸਿੰਘ ਬੱਛੂਆਣਾ ਤੋਂ ਇਲਾਵਾ ਨਵੇਂ ਚੁਣੇ ਬਲਾਕ ਸੰਮਤੀ ਮੈਂਬਰ ਮੈਂਬਰ ਮੌਜੂਦ ਸਨ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਬਲਬੀਰ ਸਿੰਘ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਇਸ ਜਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਲਕੇ ਦੇ ਸਮੂਹ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਹਲਕਾ ਵਿਧਾਇਕ ਨਾਲ ਰਲ ਕੇ ਹੱਲ ਕਰਵਾਉਣ ਦੀਆਂ ਕੋਸ਼ਿਸ਼ਾਂ ਕਰਨਗੇ ਅਤੇ ਪਿੰਡ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਸਰਕਾਰ ਦੀਆਂ ਨੀਤੀਆਂ ਤੇ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣਗੇ।