ਸਰਦੂਲਗੜ੍ਹ ਡਬਲ ਮਰਡਰ 'ਤੇ ਬੋਲੇ ਬਲਕੌਰ ਸਿੰਘ, ਕਿਹਾ-ਪੰਜਾਬ ’ਚ ਕਾਨੂੰਨ ਵਿਵਸਥਾ ਨਾਂਅ ਦੀ ਨਹੀਂ ਕੋਈ ਚੀਜ਼, ਹੋ ਰਿਹਾ ਮਾਹੌਲ ਖ਼ਰਾਬ
ਉਨ੍ਹਾਂ ਸਰਦੂਲਗੜ੍ਹ ’ਚ ਹੋਈ ਘਟਨਾ ਦੀ ਨਿੰਦਿਆ ਕਰਦਿਆਂ ਕਿਹਾ ਕਿ ਉਹ ਵਪਾਰੀਆਂ ਦੇ ਨਾਲ ਹਨ ਅਤੇ ਉਨ੍ਹਾਂ ਦੇ ਹਰ ਸੰਘਰਸ਼ ਵਿੱਚ ਸਾਥ ਦੇਣ ਲਈ ਨਾਲ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ
Publish Date: Sat, 28 Feb 2026 11:13 AM (IST)
Updated Date: Sat, 28 Feb 2026 11:17 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਰਦੂਲਗੜ੍ਹ ’ਚ ਹੋਏ ਦੂਹਰੇ ਕਤਲਕਾਂਡ ਮਾਮਲੇ ’ਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਦਿਨ-ਬ-ਦਿਨ ਖ਼ਰਾਬ ਹੋ ਰਿਹਾ ਹੈ ਅਤੇ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਦਿਨ ਦਿਹਾੜੇ ਪੰਜਾਬ ‘ਚ ਕਤਲ ਹੋ ਰਹੇ ਹਨ ਅਤੇ ਕਾਨੂੰਨ ਵਿਵਸਥਾ ਸੁਧਰਦੀ ਨਜ਼ਰ ਨਹੀਂ ਆ ਰਹੀ। ਪੰਜਾਬ ਦੇ ਲੋਕਾਂ ਨੂੰ ਹੁਣ ਡਰ ਸਤਾਉਣ ਲੱਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇਹ ਪ੍ਰਤੀਕ੍ਰਿਆ ਸਰਦੂਲਗੜ੍ਹ ’ਚ ਹੋਏ ਦੋਹਰੇ ਕਤਲ ਮਾਮਲੇ ਬਾਅਦ ਦਿੱਤੀ। ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਅਤੇ ਅੱਜ ਦਿਨ ਦਿਹਾੜੇ ਸਰਦੂਲਗੜ੍ਹ ’ਚ ਇਕ ਵਪਾਰੀ ਅਤੇ ਉਸਦੇ ਕਰਮਚਾਰੀ ਮਾਲੀ ਦਾ ਫ਼ਾਰਮ ਹਾਊਸ ’ਚ ਸ਼ਰੇਆਮ ਕਤਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਦ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਪੰਜਾਬ ਵਿੱਚ ਦਿਨ ਦਿਹਾੜੇ ਕਤਲ ਹੋ ਰਹੇ ਹਨ। ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਪਰ ਪੰਜਾਬ ਸਰਕਾਰ ਇਸ ਕਤਲੋ ਗਾਰਤ ਨੂੰ ਰੋਕਣ ਵਿੱਚ ਨਾ ਕਾਮਯਾਬ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਨਾਮ ਦੀ ਪੰਜਾਬ ਵਿੱਚ ਕੋਈ ਚੀਜ਼ ਨਹੀਂ।
ਉਨ੍ਹਾਂ ਸਰਦੂਲਗੜ੍ਹ ’ਚ ਹੋਈ ਘਟਨਾ ਦੀ ਨਿੰਦਿਆ ਕਰਦਿਆਂ ਕਿਹਾ ਕਿ ਉਹ ਵਪਾਰੀਆਂ ਦੇ ਨਾਲ ਹਨ ਅਤੇ ਉਨ੍ਹਾਂ ਦੇ ਹਰ ਸੰਘਰਸ਼ ਵਿੱਚ ਸਾਥ ਦੇਣ ਲਈ ਨਾਲ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ। ਪਰ ਪੰਜਾਬ ਵਿੱਚ ਨਿਤ ਦਿਨ ਗੈਂਗਸਟਰ ਵਪਾਰੀਆਂ ਨੂੰ ਅਤੇ ਆਮ ਲੋਕਾਂ ਨੂੰ ਗੋਲੀਆਂ ਨਾਲ ਕਤਲ ਕੀਤਾ ਜਾ ਰਿਹਾ ਹੈ। ਪਰ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੀ ਲਾਚਾਰ ਹੋ ਗਈ ਹੈ।