ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਸਮੇਂ ਟਿੱਪਰਾਂ ਦੀ ਆਵਾਜਾਈ 'ਤੇ ਰੋਕ
ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ, ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜਿੰਨ੍ਹਾਂ ਸੜਕਾਂ/ਹਾਈਵੇਅਜ਼ ਉੱਪਰ ਸਕੂਲ ਸਥਿਤ ਹਨ, ਉੱਥੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਸਵੇਰੇ 06:30 ਵਜੇ ਤੋਂ ਸਵੇਰੇ 08:30 ਅਤੇ ਬਾਅਦ ਦੁਪਹਿਰ 01:30 ਵਜੇ ਤੋਂ ਬਾਅਦ ਦੁਪਹਿਰ 03:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।
Publish Date: Sat, 27 Jun 2026 04:24 PM (IST)
Updated Date: Sat, 27 Jun 2026 04:25 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ, ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜਿੰਨ੍ਹਾਂ ਸੜਕਾਂ/ਹਾਈਵੇਅਜ਼ ਉੱਪਰ ਸਕੂਲ ਸਥਿਤ ਹਨ, ਉੱਥੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਸਵੇਰੇ 06:30 ਵਜੇ ਤੋਂ ਸਵੇਰੇ 08:30 ਅਤੇ ਬਾਅਦ ਦੁਪਹਿਰ 01:30 ਵਜੇ ਤੋਂ ਬਾਅਦ ਦੁਪਹਿਰ 03:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਇਹ ਹੁਕਮ ਸਕੂਲਾਂ ਵਿਚ ਛੁੱਟੀ ਵਾਲੇ ਦਿਨ ਲਾਗੂ ਨਹੀਂ ਹੋਵੇਗਾ। ਹੁਕਮ ਵਿਚ ਕਿਹਾ ਗਿਆ ਹੈ ਕਿ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਵੱਖ ਵੱਖ ਸ਼ਹਿਰਾਂ ਅਤੇ ਕਸਬਿਆਂ ਵਿਚ ਜਿੰਨ੍ਹਾਂ ਸੜਕਾਂ ਤੇ ਉੱਪਰ ਸਕੂਲ ਸਥਿਤ ਹਨ, ਉਨ੍ਹਾਂ ਸਕੂਲਾਂ ਦੇ ਖੁੱਲ੍ਹਣ ਅਤੇ ਛੁੱਟੀ ਸਮੇਂ ਟਿੱਪਰਾਂ ਦੇ ਲੰਘਣ ਦਾ ਸਮਾਂ ਨਿਰਧਾਰਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾਂ ਤੋਂ ਬਚਾਅ ਹੋ ਸਕੇ। ਇਸ ਦੇ ਸਬੰਧ ਵਿਚ ਰਿਜਨਲ ਟਰਾਂਸਪੋਰਟ ਅਫ਼ਸਰ, ਮਾਨਸਾ ਪਾਸੋਂ ਜ਼ਿਲ੍ਹਾ ਮਾਨਸਾ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਦੇ ਸਮੇਂ ਅਨੁਸਾਰ ਟਿੱਪਰਾਂ ਦੀ ਆਵਾਜਾਈ ਨਿਰਧਾਰਤ ਕਰਨ ਸਬੰਧੀ ਰਿਪੋਰਟ ਪ੍ਰਾਪਤ ਕੀਤੀ ਗਈ ਹੈ। ਇਹ ਹੁਕਮ 31 ਜੁਲਾਈ 2026 ਤੱਕ ਲਾਗੂ ਰਹੇਗਾ।