ਡੀਏਵੀ ਸਕੂਲ ’ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ
ਡੀ.ਏ.ਵੀ. ਪਬਲਿਕ ਸਕੂਲ ਦੇ ਪ੍ਰੰਗਣ ਵਿੱਚ
Publish Date: Fri, 23 Jan 2026 06:09 PM (IST)
Updated Date: Sat, 24 Jan 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ ਡੀਏਵੀ ਪਬਲਿਕ ਸਕੂਲ ਦੇ ਪ੍ਰੰਗਣ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਬਸੰਤ ਪੰਚਮੀ ਨਾਲ ਸੰਬੰਧਿਤ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਬਸੰਤ ਰੁੱਤ ਅਤੇ ਮਾਂ ਸਰਸਵਤੀ ਦੀ ਮਹਿਮਾ ਦਾ ਵਰਣਨ ਕੀਤਾ ਗਿਆ। ਸਮਾਗਮ ਦੌਰਾਨ ਬੱਚਿਆਂ ਨੇ ਰੰਗ ਬਿਰੰਗੀਆਂ ਪਤੰਗਾਂ ਅਤੇ ਸੂਰਜਮੁਖੀ ਦੇ ਫੁੱਲ ਤਿਆਰ ਕੀਤੇ। ਸਾਰੇ ਵਿਦਿਆਰਥੀ ਪੀਲੇ ਰੰਗ ਦੇ ਕੱਪੜੇ ਪਾ ਕੇ ਆਏ ਹੋਏ ਸਨ, ਜਿਸ ਨਾਲ ਪੂਰਾ ਸਕੂਲ ਬਸੰਤੀ ਰੰਗ ਵਿੱਚ ਰੰਗਿਆ ਹੋਇਆ ਦਿਸ ਰਿਹਾ ਸੀ। ਬੱਚਿਆਂ ਵੱਲੋਂ ਪੀਲੇ ਰੰਗ ਦੀਆਂ ਵੱਖ-ਵੱਖ ਖਾਣ-ਪੀਣ ਦੀਆਂ ਚੀਜ਼ਾਂ ਵੀ ਨਾਲ ਲਿਆਂਦੀਆਂ ਗਈਆਂ, ਜਿਸ ਨਾਲ ਸਮਾਗਮ ਹੋਰ ਵੀ ਰੌਣਕਦਾਰ ਬਣ ਗਿਆ। ਸਕੂਲ ਦੇ ਪ੍ਰਿੰਸੀਪਲ ਨੇ ਬੱਚਿਆਂ ਦੀ ਰਚਨਾਤਮਕਤਾ ਅਤੇ ਉਤਸ਼ਾਹ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਵਿਦਿਆਰਥੀਆਂ ਲਈ ਗਿਆਨ, ਖੁਸ਼ੀ ਅਤੇ ਸਾਂਸਕ੍ਰਿਤਕ ਮੁੱਲਾਂ ਨਾਲ ਭਰਪੂਰ ਰਿਹਾ।