- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀ. ਕਾਮ ਦੇ ਨਤੀਜਿਆਂ

ਚਤਰ ਸਿੰਘ , ਪੰਜਾਬੀ ਜਾਗਰਣ, ਬੁਢਲਾਡਾ : ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਕਾਮ ਛੇਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਗੁਰਦਾਸੀਦੇਵੀ ਇੰਸਟੀਚਿਊਟ ਆਫ਼ ਮੈਨੇਜ਼ਮੈਂਟ ਐਂਡ ਟੈਕਨੋਲੋਜੀ (ਜੀਆਈਐਮਟੀ) ਕਾਲਜ, ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਰੇਖਾ ਅਨੁਸਾਰ ਬੀ.ਕਾਮ ਸਮੈਸਟਰ-6 ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਹਨ ਅਤੇ ਵਿਦਿਆਰਥੀਆਂ ਨੇ ਮਿਹਨਤ, ਲਗਨ ਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਸ਼ਾਨਦਾਰ ਅੰਕ ਹਾਸਲ ਕੀਤੇ ਹਨ।
ਨਤੀਜਿਆਂ ਅਨੁਸਾਰ ਹਰਪ੍ਰੀਤ ਕੌਰ ਪੁੱਤਰੀ ਦੇਸਰਾਜ ਸਿੰਘ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਸਲੋਨੀ ਕੁਮਾਰੀ ਸ਼ਰਮਾ ਪੁੱਤਰੀ ਪ੍ਰਦੀਪ ਕੁਮਾਰ ਸ਼ਰਮਾ ਅਤੇ ਮਨਪ੍ਰੀਤ ਕੌਰ ਪੁੱਤਰੀ ਬਾਰੂ ਸਿੰਘ ਨੇ 77.60 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਰਮਨਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 77.20 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਰੀਨਾ ਕੌਰ ਪੁੱਤਰੀ ਬਾਰੂ ਸਿੰਘ, ਰਾਜਵੀਰ ਸਿੰਘ ਪੁੱਤਰ ਗੁਰਦੀਪ ਸਿੰਘ ਅਤੇ ਮਨਪ੍ਰੀਤ ਕੌਰ ਪੁੱਤਰੀ ਗੁਰਮੇਲ ਸਿੰਘ ਨੇ 75.20 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਚੌਥਾ ਸਥਾਨ ਪ੍ਰਾਪਤ ਕੀਤਾ। ਖੁਸ਼ਪ੍ਰੀਤ ਕੌਰ ਪੁੱਤਰੀ ਗੁਰਦੀਪ ਸਿੰਘ ਨੇ 74.80 ਫ਼ੀਸਦੀ ਅੰਕਾਂ ਨਾਲ ਪੰਜਵਾਂ ਸਥਾਨ, ਜਦਕਿ ਕਮਲਜੀਤ ਸਿੰਘ ਪੁੱਤਰ ਸੋਹਣ ਸਿੰਘ ਅਤੇ ਹਰਵਿੰਦਰ ਕੌਰ ਪੁੱਤਰੀ ਕਾਲਾ ਸਿੰਘ ਨੇ 72.80 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਛੇਵਾਂ ਸਥਾਨ ਹਾਸਲ ਕੀਤਾ।
ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਸਫ਼ਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕਾਮਰਸ ਖੇਤਰ ਦੀ ਮਹੱਤਤਾ ਲਗਾਤਾਰ ਵੱਧ ਰਹੀ ਹੈ। ਬੈਂਕਿੰਗ, ਅਕਾਊਂਟਿੰਗ, ਕਾਰਪੋਰੇਟ ਸੈਕਟਰ, ਵਿੱਤੀ ਸੰਸਥਾਵਾਂ ਅਤੇ ਉਦਯੋਗਿਕ ਖੇਤਰਾਂ ਵਿੱਚ ਕਾਮਰਸ ਦੇ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਬਹੁਤ ਵਧੀਆ ਮੌਕੇ ਉਪਲਬਧ ਹਨ। ਉਨ੍ਹਾਂ ਨੇ ਬਾਰਵੀਂ ਪਾਸ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉੱਜਵਲ ਭਵਿੱਖ ਲਈ ਕਾਮਰਸ ਖੇਤਰ ਨੂੰ ਤਰਜੀਹ ਦੇਣ। ਪ੍ਰਿੰਸੀਪਲ ਡਾ. ਰੇਖਾ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਕਾਲਜ ਦੇ ਸਮਰਪਿਤ ਅਧਿਆਪਕਾਂ ਦੀ ਅਣਥੱਕ ਕੋਸ਼ਿਸ਼ ਨੂੰ ਜਾਂਦਾ ਹੈ। ਉਨ੍ਹਾਂ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਅਤੇ ਸਫਲ ਵਿਦਿਆਰਥੀ ਹਾਜ਼ਰ ਸਨ।