ਪੱਤਰ ਪੇ੍ਰਰਕ, ਜੋਗਾ : ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪੋ੍ਗਰਾਮ ਅਫ਼ਸਰ ਗੁਰਵਿੰਦਰ ਸਿੰਘ ਦੀ ਅਗਵਾਈ ਵਿਚ ਉਮੀਦ ਸੇਵਾ ਸੋਸਾਇਟੀ ਅਕਲੀਆ ਦੇ ਸਹਿਯੋਗ ਨਾਲ 'ਕੋਰੋਨਾ ਵਾਇਰਸ ਦੇ ਲੱੱਛਣ, ਰੋਕਥਾਮ ਅਤੇ ਟੀਕਾਕਰਨ' ਬਾਰੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਰੂਪ ਵਿਚ ਡਾ. ਜਨਕ ਰਾਜ ਸਿੰਗਲਾ, ਮੈਂਬਰ ਪੰਜਾਬ ਮੈਡੀਕਲ ਕੌਂਸਲ, ਮੋਹਾਲੀ ਤੇ ਪ੍ਰਧਾਨ ਆਈਐਮਏ. ਮਾਨਸਾ ਜੀ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨਾਂ੍ਹ ਕੋਰੋਨਾ ਵਾਇਰਸ ਦੇ ਪਿਛੋਕੜ ਆਦਿ ਬਾਰੇ ਜਾਣਕਾਰੀ ਵਿਦਿਆਰਥੀਆਂ ਨੂੰ ਦਿੱਤੀ ਅਤੇ ਕੋਰੋਨਾ ਵਾਇਰਸ ਦੇ ਹੁਣ ਤਕ ਦੇ ਪ੍ਰਭਾਵ ਨੂੰ ਵਿਸਥਾਰ ਮਈ ਰੂਪ ਵਿਚ ਦੱਸਿਆ। ਇਸ ਮੌਕੇ ਉਨ੍ਹਾਂ ਕੋਰੋਨਾ ਵਾਇਰਸ ਦੇ ਲੱਛਣਾਂ ਦੀ ਜਾਣਕਾਰੀ ਦਿੰਦੇ ਹੋਏ ਮਾਸਕ, ਹੱਥਾਂ ਨੂੰ ਧੋਣ ਦੇ ਢੰਗ ਅਤੇ ਟੀਕਾਕਰਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਕੋਰੋਨਾ ਵਾਇਰਸ ਦੇ ਟੀਕਾਕਰਨ ਮੁਹਿੰਮ ਦਾ ਹਿੱਸਾ ਬਣ ਕੇ ਟੀਕਾ ਜ਼ਰੂਰ ਲਵਾਉਣਾ ਚਾਹੀਦਾ ਹੈ। ਇਸ ਮੌਕੇ ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ, ਰੱਲਾ ਦੇ ਪਿੰ੍ਸੀਪਲ ਸਵਿਤਾ ਰਾਣੀ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਸਿਹਤਮੰਦ ਖੁਰਾਕ ਖਾਣ ਦੀ ਸਲਾਹ ਦਿੱਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਅਤੇ ਉਪ-ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਨੇ ਕਰੋਨਾ ਵਾਇਰਸ ਦੀ ਰੋਕਥਾਮ ਲਈ ਸਾਵਧਾਨੀਆਂ ਰੱਖਣ ਲਈ ਵਿਦਿਆਰਥੀਆਂ ਨੂੰ ਪੇ੍ਰਿਤ ਕੀਤਾ। ਇਸ ਮੌਕਾ ਵਾਇਸ ਪਿੰ੍ਸੀਪਲ ਡਾ. ਪਰਮਿੰਦਰ ਕੁਮਾਰੀ ਨੇ ਵਿਦਿਆਰਥੀਆਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਸੈਰ ਕਰਨ ਅਤੇ ਚੰਗੀ ਖ਼ੁਰਾਕ ਖਾਣ ਦੀ ਸਲਾਹ ਦਿੱਤੀ। ਇਸ ਵਿਸ਼ੇਸ਼ ਉਮੀਦ ਸੇਵਾ ਸੁਸਾਇਟੀ ਅਕਲੀਆ ਦੇ ਚੇਅਰਮੈਨ ਗੋਪਾਲ ਅਕਲੀਆ, ਪ੍ਰਧਾਨ ਗੁਰਦੀਪ ਸਿੰਘ ਤੇ ਸੁਰੇਸ਼ ਸਿੰਗਲਾ ਅਤੇ ਬਲਜਿੰਦਰ ਕੌਰ, ਸੁਖਪਾਲ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।