ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਦਾ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਨਿਹੰਗ ਸਿੰਘ ਜਥੇਬੰਦੀਆਂ ਨੇ ਮਾਨਸਾ ਸਿਰਸਾ ਰੋਡ ’ਤੇ ਲਗਾਇਆ ਮੋਰਚਾ ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ
Publish Date: Sat, 01 Aug 2026 04:42 PM (IST)
Updated Date: Sat, 01 Aug 2026 04:43 PM (IST)
ਅਵਤਾਰ ਸਿੰਘ ਗੇਹਲੇ, ਪੰਜਾਬੀ ਜਾਗਰਣਮਾਨਸਾ ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ’ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ’ਚ ਇਨਸਾਫ਼ ਨਾ ਮਿਲਣ ਦੇ ਰੋਸ ਵੱਜੋਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਾਨਸਾ ਸਰਸਾ ਰੋਡ ’ਤੇ ਲਾਇਆ ਮੋਰਚਾ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਹਲਕਾ ਅਧੀਨ ਪਿੰਡ ਬੀਰੇਵਾਲਾ ਜੱਟਾਂ ’ਚ ਪਿਛਲੇ ਦਿਨ੍ਹੀਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ’ਤੇ ਗਲਤ ਸ਼ਬਦਾਵਲੀ ਲਿਖਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਬਾਅਦ ਗੁਰੂ ਘਰ ਦੇ ਗ੍ਰੰਥੀ ਸਿੰਘ ਵੱਲੋਂ ਮਾਮਲਾ ਨਿਹੰਗ ਸਿੰਘ ਜਥੇਬੰਦੀਆਂ ਅਤੇ ਪਿੰਡ ਦੇ ਲੋਕਾਂ ਦੇ ਧਿਆਨ ’ਚ ਲਿਆਂਦਾ ਗਿਆ, ਜਿਸ ਬਾਅਦ ਪਿੰਡ ’ਚ ਵੱਡਾ ਇਕੱਠ ਹੋਇਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਅੱਜ ਮਾਨਸਾ ਦੇ ਤਿੰਨ ਕੋਨੀ ਚੌਕ ’ਚ ਮੋਰਚਾ ਲਗਾ ਕੇ ਪ੍ਰਦਰਸ਼ਨ ਕਰ ਰਹੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਬਾਬਾ ਰਾਜਵਿੰਦਰ ਸਿੰਘ ਘਰਾਂਗਣਾ, ਸਤਵਿੰਦਰ ਸਿੰਘ, ਤਰਸੇਮ ਸਿੰਘ ਨੇ ਕਿਹਾ ਕਿ ਬੀਰੇਵਾਲਾ ਜੱਟਾਂ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਤੇ ਗੱਲਤ ਸ਼ਬਦਾਵਲੀ ਲਿਖੀ ਗਈ ਸੀ। ਇਸ ਮਾਮਲੇ ਦੀ ਅਜੇ ਤੱਕ ਕੋਈ ਵੀ ਜਾਂਚ ਨਹੀਂ ਹੋਈ। ਨਾ ਹੀ ਐਸਜੀਪੀਸੀ ਵੱਲੋਂ ਬਣਦੀ ਕਾਰਵਾਈ ਕੀਤੀ ਗਈ ਹੈ। ਇਸ ਦੇ ਰੋਸ ਵਜੋਂ ਅੱਜ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮੋਰਚਾ ਲਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ਼ ਮੰਗਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਗ੍ਰੰਥੀ ਸਿੰਘ ਬਲਵਿੰਦਰ ਸਿੰਘ ਵੀ ਸੁਸਾਈਡ ਕਰ ਗਿਆ ਹੈ ਕਿਉਂਕਿ ਉਸ ’ਤੇ ਬਿਨਾ ਵਜ੍ਹਾ ਮੇਵਾ ਸਿੰਘ ਵੱਲੋਂ ਦਬਾਅ ਬਣਾਇਆ ਗਿਆ। ਮੇਵਾ ਸਿੰਘ ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜ਼ੇਲ੍ਹ ਭੇਜ ਦਿੱਤਾ ਗਿਆ ਹੈ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ਼ ਅਜੇ ਤੱਕ ਨਹੀਂ ਮਿਲਿਆ, ਜਿਸ ਦੇ ਰੋਸ ਵਜੋਂ ਮੋਰਚਾ ਲਗਾਉਣ ਲਈ ਜਥੇਬੰਦੀਆਂ ਨੂੰ ਮਜਬੂਰ ਹੋਣਾ ਪਿਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ : ਬਲਵੀਰ ਸਿੰਘ ਉਧਰ ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਜੌੜਕੀਆਂ ਦੇ ਇੰਚਾਰਜ ਬਲਵੀਰ ਸਿੰਘ ਨੇ ਦੱਸਿਆ ਕਿ ਬੇਅਦਬੀ ਦਾ ਮਾਮਲਾ ਜਦੋਂ ਹੀ ਉਨ੍ਹਾਂ ਦੇ ਧਿਆਨ ’ਚ ਆਇਆ ਤਾਂ ਉਨ੍ਹਾਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਐਸਜੀਪੀਸੀ ਵੀ ਵੱਖਰੇ ਤੌਰ ‘ਤੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਸਾਹਮਣੇ ਆਇਆ। ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਲਵਿੰਦਰ ਸਿੰਘ ਸੁਸਾਇਡ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਥਾਣਾ ਸਦਰ ਵਿੱਚ ਮਾਮਲਾ ਦਰਜ ਹੋ ਚੁੱਕਿਆ ਹੈ ਅਤੇ ਮੇਵਾ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜ਼ੇਲ੍ਹ ਵੀ ਭੇਜ ਦਿੱਤਾ ਗਿਆ ਹੈ।