- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਇਸ ਮਾਮਲੇ ਵਿੱਚ ਐਡਵੋਕੇਟ ਗੁਰਦੀਪ ਸਿੰਘ ਮਾਨਸ਼ਾਹੀਆ ਅਤੇ ਉਨ੍ਹਾਂ ਦੀ ਟੀਮ ਪੈਰਵੀ ਕਰ ਰਹੀ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਡਵੋਕੇਟ ਹਰਪ੍ਰੀਤ ਸਿੰਘ ਹੈਪੀ ਰਾਮਦਿਤਵਾਲਾ, ਡਾ. ਸੰਦੀਪ ਘੰਡ ਅਤੇ ਉਨ੍ਹਾਂ ਦੀ ਟੀਮ ਪੈਰਵੀ ਕਰ ਰਹੀ ਹੈ। ਹੁਣ ਇਸ ਮਾਮਲੇ ਵਿੱਚ ਅਗਲੀ ਕਾਰਵਾਈ 25 ਸਤੰਬਰ 2026 ਨੂੰ ਹੋਵੇਗੀ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ ਦੀ ਅੱਜ ਮਾਨਸਾ ਦੀ ਅਦਾਲਤ 'ਚ ਸੁਣਵਾਈ ਵਕੀਲਾਂ ਦੀ ਹੜਤਾਲ ਕਾਰਨ ਟਲ ਗਈ। ਮਾਮਲੇ ਦੀ ਅਗਲੀ ਪੇਸ਼ੀ 25 ਸਤੰਬਰ 2026 ਲਈ ਨਿਰਧਾਰਤ ਕੀਤੀ ਗਈ ਹੈ। ਇਹ ਮਾਣਹਾਨੀ ਦਾ ਕੇਸ ਮਾਨਸਾ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਗਿਆ ਹੈ। ਇਹ ਮਾਮਲਾ ਇਸ ਸਮੇਂ ਮੈਡਮ ਸ਼ਿਲਪਾ, ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਮਾਨਸਾ ਦੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ਅੱਜ ਇਸ ਮਾਮਲੇ ’ਚ ਸੁਣਵਾਈ ਸੀ, ਪਰ ਮਾਨਸਾ ਵਿੱਚ ਵਕੀਲਾਂ ਦੀ ਚੱਲ ਰਹੀ ਹੜਤਾਲ ਕਾਰਨ ਅਦਾਲਤੀ ਕਾਰਵਾਈ ਨਿਰਧਾਰਤ ਤਰੀਕੇ ਨਾਲ ਨਹੀਂ ਹੋ ਸਕੀ ਅਤੇ ਹੁਣ ਮਾਮਲੇ ਦੀ ਅਗਲੀ ਸੁਣਵਾਈ 25 ਸਤੰਬਰ ਲਈ ਪਾ ਦਿੱਤੀ ਗਈ ਹੈ। ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਇਸ ਮਾਮਲੇ ਵਿੱਚ ਐਡਵੋਕੇਟ ਗੁਰਦੀਪ ਸਿੰਘ ਮਾਨਸ਼ਾਹੀਆ ਅਤੇ ਉਨ੍ਹਾਂ ਦੀ ਟੀਮ ਪੈਰਵੀ ਕਰ ਰਹੀ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਡਵੋਕੇਟ ਹਰਪ੍ਰੀਤ ਸਿੰਘ ਹੈਪੀ ਰਾਮਦਿਤਵਾਲਾ, ਡਾ. ਸੰਦੀਪ ਘੰਡ ਅਤੇ ਉਨ੍ਹਾਂ ਦੀ ਟੀਮ ਪੈਰਵੀ ਕਰ ਰਹੀ ਹੈ। ਹੁਣ ਇਸ ਮਾਮਲੇ ਵਿੱਚ ਅਗਲੀ ਕਾਰਵਾਈ 25 ਸਤੰਬਰ 2026 ਨੂੰ ਹੋਵੇਗੀ