ਐਮ.ਏ ਸਮੈਸਟਰ-2 ਦਾ ਨਤੀਜਾ ਰਿਹਾ ਸ਼ਾਨਦਾਰ
ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ
Publish Date: Wed, 11 Feb 2026 08:30 PM (IST)
Updated Date: Thu, 12 Feb 2026 04:08 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦਾ ਐਮਏ ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਡਾ. ਭੁਪਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਨਤੀਜਿਆਂ ’ਚੋਂ ਵਿਦਿਆਰਥਣ ਰਮਨਜੋਤ ਕੌਰ ਨੇ ਪਹਿਲਾ, ਰਾਜਪ੍ਰੀਤ ਕੌਰ ਅਤੇ ਰਮਨਦੀਪ ਕੌਰ ਨੇ ਸਾਂਝੇ ਰੂਪ ਵਿੱਚ ਦੂਜਾ ਸਥਾਨ ਅਤੇ ਸੀਮਾ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ.ਨਰਿੰਦਰ ਸਿੰਘ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਉਨ੍ਹਾਂ ਦੇ ਮਾਪਿਆਂ, ਕਲਾਸ ਇੰਚਾਰਜ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਨਵੇਂ ਕੀਰਤੀਮਾਨ ਸਥਾਪਤ ਕਰਕੇ ਮਾਣ ਪ੍ਰਾਪਤ ਕੀਤਾ ਹੈ । ਉਨ੍ਹਾਂ ਮਾਪਿਆਂ ਨੂੰ ਅਪੀਲ਼ ਕੀਤੀ ਕਿ ਬੱਚੀਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਨੂੰ ਬੱਚੀਆਂ ਦੀ ਚੰਗੀ ਅਤੇ ਸੰਤੁਲਿਤ ਖੁਰਾਕ ਵੱਲ ਵੀ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਤੰਦਰੁਸਤ ਸ਼ਰੀਰ ਵਿੱਚ ਹੀ ਚੰਗਾ ਦਿਮਾਗ ਵਾਸ ਕਰਦਾ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।