ਭਾਈ ਬਹਿਲੋ ਖਾਲਸਾ ਕਾਲਜ ’ਚ 11ਵੀਂ ਦਾ ਨਤੀਜਾ ਰਿਹੈ ਸ਼ਾਨਦਾਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ
Publish Date: Fri, 20 Mar 2026 06:48 PM (IST)
Updated Date: Sat, 21 Mar 2026 04:10 AM (IST)

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਵਿਖੇ 11ਵੀਂ ਕਲਾਸ ਦੇ ਸਾਲਾਨਾ ਨਤੀਜਾ ਘੋਸ਼ਿਤ ਮੌਕੇ ਮਾਪੇ ਅਧਿਆਪਕ ਮਿਲਣੀ ਕਰਵਾਈ। ਡਾ. ਭੁਪਿੰਦਰ ਸਿੰਘ ਸਿੱਧੂ ਨੇ ਪਹੁੰਚੇ ਮਾਪਿਆਂ ਅਤੇ ਵਿਦਿਆਰਥਣਾਂ ਦਾ ਕਾਲਜ ਪਹੁੰਚਣ ਤੇ ਸਵਾਗਤ ਕੀਤਾ। ਇਸ ਖੁਸ਼ਨੁਮਾ ਮਾਹੌਲ ਮੌਕੇ ਪਹੁੰਚੇ ਮਾਪਿਆਂ ਤੇ ਵਿਦਿਆਰਥਣਾਂ ਨੇ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਨ੍ਹਾਂ ਨਤੀਜਿਆਂ ਵਿੱਚੋਂ ਰਵਨੀਤ ਕੌਰ ਪੁੱਤਰੀ ਸਿਕੰਦਰ ਸਿੰਘ ਪਿੰਡ ਕਿਸ਼ਨਗੜ੍ਹ ਫਰਵਾਹੀ ਨੇ ਪਹਿਲਾ, ਮਨਦੀਪ ਕੌਰ ਪੁੱਤਰੀ ਗੁਰਬਰਨ ਸਿੰਘ ਪਿੰਡ ਬੋੜਾਵਾਲ ਨੇ ਦੂਜਾ ਤੇ ਜਸਨਪਰੀਤ ਕੌਰ ਪੁੱਤਰੀ ਗੁਰਤੇਜ ਸਿੰਘ ਪਿੰਡ ਕਿਸ਼ਨਗੜ੍ਹ ਫਰਵਾਹੀ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਉਨ੍ਹਾਂ ਦੇ ਅਧਿਆਪਕਾਂ ਦੀ ਵਧੀਆ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ। ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਸੰਸਥਾ ਵਿਦਿਆਰਥਣਾਂ ਨੂੰ ਉੱਚੀਆਂ ਉਪਲੱਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। ਇਸ ਮੌਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। ਮੰਚ ਸੰਚਾਲਨ ਸਮਰਜੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਫਲ ਵਿਦਿਆਰਥਣਾਂ ਤੋਂ ਪ੍ਰੇਰਣਾ ਲੈ ਕੇ ਬਾਕੀ ਵਿਦਿਆਰਥਣਾਂ ਵੀ ਆਪਣੇ ਜੀਵਨ ਵਿੱਚ ਹੋਰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ। ਵਿਸ਼ਾ ਅਧਿਆਪਕਾਂ ਨੇ ਵੀ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਨਤੀਜੇ ਆਉਣ ਦੀ ਉਮੀਦ ਹੈ। ਉਨ੍ਹਾਂ ਇਨ੍ਹਾਂ ਸਿਤਾਰਿਆਂ ਨੂੰ ਭਵਿੱਖ ਵਿੱਚ ਵੀ ਚਮਕਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਵੀਰਵੰਤੀ ਕੌਰ, ਪਰਮਜੀਤ ਕੌਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਗੁਰਵਿੰਦਰ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।