ਧਾਰਮਿਕ ਪ੍ਰੀਖਿਆ ’ਚ ਭਾਈ ਬਹਿਲੋ ਸਕੂਲ ਮੋਹਰੀ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ
Publish Date: Thu, 04 Dec 2025 06:16 PM (IST)
Updated Date: Fri, 05 Dec 2025 04:18 AM (IST)

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁੱਢਲਾਡਾ ਵੱਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ ਅਤੇ ਅਕੈਡਮੀਆਂ ਦੇ ਵਿਦਿਆਰਥੀਆਂ ਧਾਰਮਿਕ ਪ੍ਰੀਖਿਆ ਲਈ ਗਈ, ਜਿਸ ਦਾ ਵਿਸ਼ਾ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰੱਖਿਆ ਗਿਆ। ਇਹ ਪ੍ਰੀਖਿਆ ਵਿੱਚ ਵੱਖ-ਵੱਖ ਸਕੂਲਾਂ ਦੇ ਲਗਭਗ 800 ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਭਾਈ ਬਹਿਲੋ ਪਬਲਿਕ ਸਕੂਲ ਦੇ 22 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪਹਿਲੇ ਸਥਾਨ ਹਾਸਿਲ ਕੀਤੇ। ਏਕਮਜੋਤ ਕੌਰ ਨੌਵੀਂ ਜਮਾਤ ਦੀ ਵਿਦਿਆਰਥਣ ਨੇ ਦੂਜੇ ਗਰੁੱਪ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ 3100 ਰੁਪਏ ਨਕਦ ਇਨਾਮ ਪ੍ਰਾਪਤ ਕੀਤਾ ਕ੍ਰਮਵਾਰ ਜਸਨੀਤ ਕੌਰ ਨੌਵੀਂ ਜਮਾਤ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ 2100 ਰੁਪਏ, ਨੌਵੀਂ ਦੀ ਨਵਜੋਤ ਕੌਰ ਨੇ ਤੀਸਰਾ ਸਥਾਨ ਹਾਸਲ ਕਰ ਕੇ 1100 ਰੁਪਏ ਤੇ ਕਰਨਵੀਰ ਸ਼ਰਮਾ ਨੇ ਪੰਜਵਾਂ ਸਥਾਨ ਹਾਸਲ ਕਰਕੇ 500 ਰੁਪਏ ਨਕਦ ਇਨਾਮ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਭਾਈ ਬਹਿਲੋ ਪਬਲਿਕ ਸਕੂਲ ਅਜਿਹੀ ਵਿੱਦਿਅਕ ਸੰਸਥਾ ਹੈ ਜਿੱਥੇ ਵਿਦਿਆਰਥੀਆਂ ਨੂੰ ਗੁਰ-ਇਤਿਹਾਸ, ਸਿੱਖ-ਇਤਿਹਾਸ ਅਤੇ ਰਹਿਤ ਮਰਯਾਦਾ ਦਾ ਪਾਠ ਵਿਸ਼ੇ ਦੇ ਤੌਰ 'ਤੇ ਪੜ੍ਹਾਇਆ ਜਾਂਦਾ ਹੈ। ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਇਨਾਮਾਂ ਦੀ ਵਧਾਈ ਵੀ ਦਿੱਤੀ ਅਤੇ ਇਹਨਾਂ ਲਾਸਾਨੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਣ ਲਈ ਪ੍ਰੇਰਿਤ ਕੀਤਾ। ਸਮੂਹ ਸਟਾਫ ਵੱਲੋਂ ਵਿਦਿਆਰਥੀ ਦੀ ਇਸ ਪ੍ਰਾਪਤੀ ਲਈ ਸ਼ਲਾਘਾ ਕੀਤੀ।