ਸਕੂਲ ਦੇ ਸਥਾਪਨਾ ਦਿਹਾੜੇ ’ਤੇ ਪਾਠ ਦੇ ਭੋਗ ਉਪਰੰਤ ਕੀਤਾ ਕੀਰਤਨ
ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ
Publish Date: Mon, 09 Feb 2026 07:45 PM (IST)
Updated Date: Tue, 10 Feb 2026 04:09 AM (IST)

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖੁਰਦ : ਭਾਈ ਬਹਿਲੋ ਪਬਲਿਕ ਸਕੂਲ ਫ਼ਫ਼ੜੇ ਭਾਈ ਕੇ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ) ਸੀਬੀਐੱਸਈ (ਇੰਗਲਿਸ਼ ਮੀਡੀਅਮ) ਤੋਂ ਮਾਨਤਾ ਪ੍ਰਾਪਤ ਮਾਨਸਾ ਜ਼ਿਲ੍ਹੇ ਦਾ ਬੁਲੰਦੀਆਂ ਛੂਹ ਰਿਹਾ ਇੱਕੋ ਇੱਕ ਸਕੂਲ ਹੈ, ਜਿੱਥੇ ਵਿਦਿਆਰਥੀਆਂ ਨੂੰ ਸੀਬੀਐੱਸਈ ਪੈਟਰਨ ਨਾਲ ਪੜ੍ਹ ਕਰਵਾਈ ਜਾਂਦੀ ਹੈ, ਵਿਦਿਆਰਥੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਵੀ ਕੀਤਾ ਜਾਂਦਾ ਹੈ ਅਤੇ ਵਿਦਿਆਰਥੀਆਂ ਨੂੰ ਚੰਗੇ ਅਫ਼ਸਰ ਬਣਾਉਣ ਦੇ ਨਾਲ ਨਾਲ ਚੰਗੇ ਇਨਸਾਨ ਬਣਾਉਣ ਲਈ ਧਾਰਮਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ। ਇਸ ਸਕੂਲ ਨੂੰ ਬੱਚਿਆਂ ਦਾ ਭਵਿੱਖ ਬਣਾਉਂਦੇ ਹੋਏ ਤਿੰਨ ਦਹਾਕੇ ਬੀਤ ਚੁੱਕੇ ਹਨ। 30ਵੇਂ ਸਕੂਲ ਸਥਾਪਨਾ ਦਿਵਸ ਨੂੰ ਸਮਰਪਿਤ ਸਕੂਲ ਵਿੱਚ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਧੁਰ ਕੀ ਬਾਣੀ ਦੇ ਅਖੰਡ ਪਾਠ ਪ੍ਰਕਾਸ਼ ਕਰਵਾ ਕੇ ਭੋਗ 7 ਫ਼ਰਵਰੀ ਨੂੰ ਪਾਏ ਗਏ ਹਨ।ਭੋਗ ਉਪਰੰਤ ਵਿਦਿਆਰਥੀਆਂ ਵੱਲੋਂ ਧਾਰਮਿਕ ਸਮਾਗਮ ਕੀਤੇ ਗਏ, ਜਿਸ ਵਿੱਚ ਗੁਰਬਾਣੀ ਸ਼ਬਦ ਕੀਰਤਨ, ਕਵਿਤਾਵਾਂ, ਕਵੀਸ਼ਰੀਆਂ ਗਾਇਨ ਕੀਤੀਆਂ। ਇਨ੍ਹਾਂ ਸਮਾਗਮਾਂ ਦੌਰਾਨ ਸਕੂਲ ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਵੱਲੋਂ ਸਕੂਲ ਪ੍ਰਾਪਤੀਆਂ ਬਾਰੇ ਸਮੂਹ ਸੰਗਤ ਨੂੰ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਕੂਲ ਵਿੱਚ ਸਿਰਫ਼ ਕਿਤਾਬੀ ਪੜ੍ਹਾਈ ਹੀ ਨਹੀਂ। ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕੀਤਾ ਜਾਂਦਾ ਹੈ, ਜਿਸ ਵਿੱਚ ਬੱਚਿਆਂ ਨੂੰ ਸਹੀ ਦਿਸ਼ਾ, ਵਾਧਾ ਅਤੇ ਜ਼ਿੰਦਗੀ ਦੇ ਰਸਤੇ ਉਲੀਕਦਿਆਂ ਗਿਆਨ ਦੀ ਰੌਸ਼ਨੀ ਵੰਡ ਕੇ ਉੱਜਵਲ ਭਵਿੱਖ ਅਖ਼ਤਿਆਰ ਕੀਤੇ ਜਾਂਦੇ ਹਨ। ਉਨ੍ਹਾਂ ਵੱਲੋਂ ਸਮਾਗਮ ਵਿੱਚ ਪਹੁੰਚੀ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਗਿਆ। ਸਟੇਜ ਸਕੱਤਰ ਦੀਆਂ ਸੇਵਾਵਾਂ ਸੁਖਪ੍ਰੀਤ ਕੌਰ ਅਤੇ ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਵੱਲੋਂ ਨਿਭਾਈ ਗਈ। ਸਮੂਹ ਸਟਾਫ਼ ਵੱਲੋਂ ਇੰਨ੍ਹਾਂ ਸਮਾਗਮ ਵਿੱਚ ਵੱਧ ਚੜ੍ਹ ਕੇ ਸੇਵਾ ਕਰਕੇ ਲਾਹਾ ਪ੍ਰਾਪਤ ਕੀਤਾ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤੇ। ਸਕੂਲ ਸਟਾਫ ਦੀਆਂ ਵੱਖ-ਵੱਖ ਕਮੇਟੀਆਂ ਵੱਲੋਂ ਪੂਰਨ ਸਹਿਯੋਗ ਦੇ ਕੇ ਇਸ ਮਹਾਨ ਕਾਰਜ ਨੂੰ ਨੇਪਰੇ ਚੜ੍ਹਾਇਆ। ਸਕੂਲ ਪ੍ਰਿੰਸੀਪਲ ਵੱਲੋਂ ਸਮੂਹ ਸਟਾਫ ਦਾ ਜਿੱਥੇ ਧੰਨਵਾਦ ਕੀਤਾ ਗਿਆ, ਉੱਥੇ ਸਭ ਦਾ ਸਨਮਾਨ ਵੀ ਕੀਤਾ।